ਭਾਈ ਰਾਜੋਆਣਾ ਦੀ ਚਿੱਠੀ ‘ਤੇ ਐਡਵੋਕੇਟ ਧਾਮੀ ਦਾ ਬਿਆਨ/ ਕਿਹਾ, ਅਕਾਲ ਤਖ਼ਤ ਸਾਹਿਬ ਦਾ ਹਰ ਹੁਕਮ ਹੋਵੇਗਾ ਪ੍ਰਵਾਨ

0
3

 

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਗਈ ਚਿੱਠੀ ਤੋਂ ਬਾਅਦ ਸਿੱਖ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਉਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਇਸ ਮਾਮਲੇ ਵਿਚ ਜੋ ਵੀ ਹੁਕਮ ਹੋਵੇਗਾ, ਉਸ ਦੀ ਪੂਰਨ ਰੂਪ ਵਿਚ ਪਾਲਣਾ ਕੀਤੀ ਜਾਵੇਗੀ। ਐਡਵੋਕੇਟ ਧਾਮੀ ਨੇ ਦੱਸਿਆ ਕਿ ਰਾਜੋਆਣਾ ਵੱਲੋਂ ਭੇਜੀ ਗਈ ਚਿੱਠੀ ਜਥੇਦਾਰ ਸਾਹਿਬ ਨੂੰ ਮਿਲ ਚੁੱਕੀ ਹੈ।
ਉਨ੍ਹਾਂ ਯਾਦ ਕਰਵਾਇਆ ਕਿ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਵਿਰੁੱਧ ਜੋ ਮਰਸੀ ਪਟੀਸ਼ਨ  ਪਾਈ ਗਈ ਸੀ, ਉਹ ਵੀ ਉਸ ਵੇਲੇ ਦੇ ਸਿੰਘ ਸਾਹਿਬਾਨ ਅਤੇ ਜਥੇਦਾਰ ਸਾਹਿਬ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ‘ਤੇ ਹੀ ਅਧਾਰਿਤ ਸੀ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਰਾਜੋਆਣਾ ਦੀ ਰਿਹਾਈ ਅਤੇ ਪਟੀਸ਼ਨ ਵਾਪਸ ਲੈਣ ਜਾਂ ਨਾ ਲੈਣ ਸਬੰਧੀ ਜੋ ਵੀ ਫੈਸਲਾ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਆ ਜਾਵੇਗਾ, ਕਮੇਟੀ ਉਸ ‘ਤੇ ਤੁਰੰਤ ਅਮਲ ਕਰੇਗੀ। ਧਾਮੀ ਨੇ ਕਿਹਾ ਕਿ ਇਹ ਮਾਮਲਾ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਸਿੱਖ ਪੰਥ ਦੀ ਸਰਵਉੱਚ ਸੰਸਥਾ ਵੱਲੋਂ ਜੋ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ, ਸ਼੍ਰੋਮਣੀ ਕਮੇਟੀ ਉਨ੍ਹਾਂ ਨੂੰ ਪੂਰੀ ਸੰਜੀਦਗੀ ਨਾਲ ਲਾਗੂ ਕਰਨ ਲਈ ਵਚਨਬੱਧ ਹੈ।

LEAVE A REPLY

Please enter your comment!
Please enter your name here