ਬਰਨਾਲਾ ਪੁਲਿਸ ਵੱਲੋਂ ਇਕ ਕੁਇੰਟਲ 32 ਕਿੱਲੋ ਭੁੱਕੀ ਬਰਾਮਦ/ ਕੈਂਟਰ ਵਿਚ ਛੁਪਾ ਕੇ ਲਿਜਾਈ ਜਾ ਰਹੀ ਸੀ ਭੁੱਕੀ/ ਪੁਲਿਸ ਨੇ ਇਕ ਸਖਸ਼ ਨੂੰ ਗ੍ਰਿਫਤਾਰ ਕਰ ਕੇ ਕਾਰਵਾਈ ਕੀਤੀ ਸ਼ੁਰੂ

0
20

ਬਰਨਾਲਾ ਪੁਲਿਸ ਨੇ ਇਕ ਟੈਂਕਰ ਚਾਲਕ ਨੂੰ ਭੁੱਕੀ ਦੀ ਖੇਪ ਸਮੇਤ ਗ੍ਰਿਫਤਾਰ ਕੀਤਾ ਐ। ਪੁਲਿਸ ਨੇ ਉਸ ਦੇ ਕਬਜੇ ਵਿਚੋਂ ਇਕ ਕੁਇੰਟਲ 32 ਕਿੱਲੋ ਫੁੱਕੀ ਬਰਾਮਦ ਕੀਤੀ ਐ ਜੋ ਟੈਂਕਰ ਵਿਚ ਛੁਪਾ ਕੇ ਰੱਖੀ ਹੋਈ ਸੀ। ਫੜੇ ਗਏ ਮੁਲਜਮ ਦੀ ਪਛਾਣ ਸੁੱਚਾ ਸਿੰਘ, ਪੁੱਤਰ ਮੇਜਰ ਸਿੰਘ ਵਾਸੀ ਪਿੰਡ ਪੱਧਰੀ, ਜ਼ਿਲ੍ਹਾ ਫਿਰੋਜਪੁਰ ਵਜੋਂ ਹੋਈ ਐ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਪੁਲਿਸ ਵੱਲੋਂ ਮੁਲਜਮ ਦਾ ਅਦਾਲਤ ਵਿੱਚੋਂ ਰਿਮਾਂਡ ਹਾਸਲ ਕੀਤਾ ਜਾ ਰਿਹਾ ਤਾਂ ਕਿ ਨਸ਼ੇ ਦੀ ਖੇਪ ਦੇ ਬੈਕਵਰਡ ਤੇ ਫਾਰਵਰਡ ਲਿੰਕ ਪਤਾ ਕੀਤੇ ਜਾ ਸਕਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਅਸ਼ੋਕ ਸ਼ਰਮਾ ਨੇ ਦੱਸਿਆ ਕਿ, ‘ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਬਰਨਾਲਾ ਪੁਲਿਸ ਵੱਲੋਂ ਹਰ ਰੋਜ਼ ਨਾਕਾਬੰਦੀਆ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਐਸਐਚਓ ਟੱਲੇਵਾਲ ਜਗਜੀਤ ਸਿੰਘ ਅਤੇ ਉਹਨਾਂ ਦੇ ਟੀਮ ਵੱਲੋਂ ਚੈਕਿੰਗ ਦੌਰਾਨ ਇੱਕ ਕੈਂਟਰ ਵਿੱਚੋਂ 132 ਕਿਲੋ ਭੁੱਕੀ ਬਰਾਮਦ ਕੀਤੀ ਗਈ। ਜਿਸ ਉੱਪਰ ਪਰਚਾ ਦਰਜ ਕੀਤਾ ਗਿਆ ਹੈ ਅਤੇ ਉਸਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਈ ਮੰਗ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਰਿਮਾਂਡ ਤੋਂ ਬਾਅਦ ਇਹ ਪਤਾ ਲੱਗ ਜਾਵੇਗਾ ਕਿ ਇਹ ਨਸ਼ਾ ਕਿੱਥੋਂ ਲੈ ਕੇ ਆਉਂਦਾ ਹੈ ਅਤੇ ਅੱਗੇ ਕਿਸ ਨੂੰ ਸਪਲਾਈ ਕਰਦਾ ਹੈ। ਮੁਲਜਮ ਨੇ ਇਹ ਫੁੱਕੀ ਕੈਂਟਰ ਵਿਚ ਲੱਦੇ ਕੈਮੀਕਲ ਦੇ ਥੱਲੇ ਛੁਪਾ ਕੇ ਰੱਖੀ ਹੋਈ ਸੀ। ਪੁਲਿਸ ਨੇ ਇਹ ਕਾਰਵਾਈ  ਗੁਪਤ ਸੂਚਨਾ ਦੇ ਅਧਾਰ ‘ਤੇ ਕੀਤੀ ਐ। ਪੁਲਿਸ ਅਧਿਕਾਰੀ ਨੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਸੁਧਰ ਜਾਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਕੋਈ ਵੀ ਨਸ਼ਾ ਤਸਕਰ ਬਖਸ਼ਿਆ ਨਹੀਂ ਜਾਵੇਗਾ।  ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਪੰਜਾਬ ਸਰਕਾਰ ਵੱਲੋਂ ਉਹਨਾਂ ਲਈ ਨਸ਼ਾ ਛੁੜਾਊ ਕੇਂਦਰ ਖੋਲ੍ਹੇ ਗਏ ਹਨ ਉਹ ਉਹਨਾਂ ਵਿੱਚ ਭਰਤੀ ਹੋ ਕੇ ਆਪਣਾ ਨਸ਼ਾ ਛੱਡ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡਣ ਆਏ ਵਿਅਕਤੀਆਂ ਨੂੰ ਹਰ ਇੱਕ ਸਹੂਲਤ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here