ਪੰਜਾਬ ਤਰਨ ਤਾਰਨ ਦੇ ਪਿੰਡ ਵੇਈਂ ਪੂਈਂ ਪਹੁੰਚੇ ਸਾਬਕਾ ਵਿਧਾਇਕ ਸਿੱਕੀ/ ਗਰੀਬਾਂ ਦੇ ਘਰ ਸਾੜਣ ਦੀ ਘਟਨਾ ਦੀ ਸਖਤ ਨਿੰਦਾ By admin - April 2, 2026 0 3 Facebook Twitter Pinterest WhatsApp ਤਰਨ ਤਾਰਨ ਦੇ ਪਿੰਡ ਵੇਈਂ ਪੂਈਂ ਵਿਚ ਗੁੰਡਾ ਅਨਸਰਾਂ ਵੱਲੋਂ ਕੁੱਝ ਘਰਾਂ ਨੂੰ ਅੱਗ ਲਾਉਣ ਦੀ ਘਟਨਾ ਦੇ ਮੁੱਦੇ ’ਤੇ ਸਿਆਸਤ ਗਰਮਾ ਗਈ ਹੈ। ਹਲਕਾ ਖੰਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਮੌਕੇ ਤੇ ਪਹੁੰਚ ਕੇ ਪੀੜਤਾ ਦਾ ਹਾਲ-ਚਾਲ ਪੁੱਛਿਆ। ਇਸ ਦੌਰਾਨ ਉਨ੍ਹਾਂ ਨੇ ਘਟਨਾ ਲਈ ਸਰਕਾਰ ਨੂੰ ਜ਼ਿੰਮੇਵਾਰ ਦਸਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਨਸ਼ਿਆਂ ਕਾਰਨ ਵਾਪਰੀ ਹੈ, ਇਸ ਲਈ ਸਰਕਾਰ ਨੂੰ ਨਿਰਪੱਖ ਜਾਂਚ ਕਰਵਾ ਕੇ ਪੀੜਤਾਂ ਨੂੰ ਇਨਸਾਫ ਦੇਣਾ ਚਾਹੀਦਾ ਹੈ। ਤਰਨ ਤਾਰਨ ਦੇ ਪੁਲਿਸ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਭਾਵੇਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ ਪਰ ਮਾਮਲਾ ਨਸ਼ੇ ਤੇ ਸਿਆਸੀ ਸ਼ਹਿ ਨਾਲ ਜੁੜਿਆ ਹੋਇਆ ਹੈ, ਇਸ ਲਈ ਨਿਰਪੱਖ ਜਾਂਚ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਢਿੱਲ-ਮੱਠ ਕਰਨੀ ਚਾਹੀ ਤਾਂ ਉਹ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਵਿੱਢਣ ਤੋਂ ਗੁਰੇਜ ਨਹੀਂ ਕਰਨਗੇ।