ਰੰਧਾਵਾ ਪਰਿਵਾਰ ਨੂੰ ਮਿਲੇ ਵਿਧਾਇਕ ਧਾਲੀਵਾਲ/ ਪਰਿਵਾਰ ਨੂੰ ਮਿਲ ਕੇ ਸਾਂਝਾ ਕੀਤਾ ਦੁੱਖ/ ਹਰ ਤਰ੍ਹਾਂ ਦੀ ਮਦਦ ਦਾ ਦਿੱਤਾ ਭਰੋਸਾ

0
2

ਸਾਬਕਾ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਮਰਹੂਮ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੇ ਘਰ ਪਹੁੰਚੇ ਜਿੱਥੇ ਉਨ੍ਹਾਂ ਨੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਅਜਨਾਲਾ ਹਲਕਾ ਉਨ੍ਹਾਂ ਦੇ ਪਰਿਵਾਰ ਵਰਗਾ ਹੈ, ਜਿਸ ਕਾਰਨ ਉਹ ਰੰਧਾਵਾ ਪਰਿਵਾਰ ਦੇ ਘਰ ਦੁੱਖ ਸਾਂਝਾ ਕਰਨ ਗਏ ਸਨ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪਰਿਵਾਰ ਨੂੰ ਧਰਵਾਸ ਦੇਣਾ ਸੀ, ਨਾ ਕਿ ਸਿਆਸਤ ਕਰਨਾ। ਉਨ੍ਹਾਂ ਨੇ ਕਿਹਾ ਕਿ ਪੀੜਤ ਪਰਿਵਾਰ ਵੀ ਸਾਨੂੰ ਆਪਣੇ ਪਰਿਵਾਰ ਵਰਗਾ ਹੈ, ਜਿਸ ਦੀ ਮਦਦ ਲਈ ਹਰ ਸਮੇਂ ਮਦਦ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ‘ਚ ਸਿਆਸਤ ਨਹੀਂ ਕਰਨੀ ਚਾਹੀਦੀ, ਸਗੋਂ ਮਨੁੱਖਤਾ ਦੇ ਨਾਤੇ ਮਦਦ ਲਈ ਅੱਗੇ  ਆਉਣਾ ਚਾਹੀਦੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਜੇ ਰੰਧਾਵਾ ਪਰਿਵਾਰ ਨੂੰ ਕਿਸੇ ਕਿਸਮ ਦੀ ਲੋੜ ਪੈਂਦੀ ਹੈ, ਤਾਂ ਉਹ ਪਰਿਵਾਰ ਦੇ ਨਾਲ ਖੜ੍ਹੇ ਰਹਿਣਗੇ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਹਲਕੇ ਦਾ ਦੌਰਾ ਕੀਤਾ ਅਤੇ ਪਿੰਡ ਪਿੰਡ ਜਾ ਕੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ। ਇਨ੍ਹਾਂ ਲੋਕ ਮਿਲਣੀਆਂ ਦੌਰਾਨ ਉਨ੍ਹਾਂ ਨੇ ਪਾਰਟੀ ਵੱਲੋਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂਧਾਲੀਵਾਲ ਨੇ ਦੱਸਿਆ ਕਿ ਉਹ ਖੁਦ ਹਰ ਰੋਜ਼ ਆਪਣੇ ਹਲਕੇ ਵਿੱਚ 10 ਤੋਂ 15 ਤੱਕ ਮੀਟਿੰਗਾਂ ਕਰ ਰਹੇ ਹਨ, ਜਿੱਥੇ ਲੋਕਾਂ ਨੂੰ ਸਰਕਾਰ ਦੇ ਕੰਮਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਮੰਤਰੀ, ਵਿਧਾਇਕ ਅਤੇ ਪਾਰਟੀ ਆਗੂ ਇਸ ਮੁਹਿੰਮ ਵਿੱਚ ਜੁਟੇ ਹੋਏ ਹਨ ਅਤੇ ਹਰ ਪਿੰਡ, ਗਲੀ ਤੇ ਮੁਹੱਲੇ ਤੱਕ ਪਹੁੰਚ ਬਣਾਈ ਜਾ ਰਹੀ ਹੈ।
ਉਨ੍ਹਾਂ ਦਾ ਦਾਅਵਾ ਹੈ ਕਿ ਲੋਕਾਂ ਵੱਲੋਂ ਬਹੁਤ ਵਧੀਆ ਰਿਸਪਾਂਸ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਨਾਲ ਸੰਬੰਧਿਤ ਗਰੰਟੀ ਸਮੇਤ ਹੋਰ ਵਾਅਦੇ ਵੀ ਪੂਰੇ ਕੀਤੇ ਜਾ ਰਹੇ ਹਨ ਅਤੇ 13 ਅਪ੍ਰੈਲ ਵਿਸਾਖੀ ਤੋਂ ਕਈ ਸਕੀਮਾਂ ਦੀ ਪ੍ਰਕਿਰਿਆ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 10 ਲੱਖ ਰੁਪਏ ਵਾਲੇ ਕਾਰਡ ਅਤੇ ਹੋਰ ਯੋਜਨਾਵਾਂ ਲਈ ਪਿੰਡਾਂ ਵਿੱਚ ਕੈਂਪ ਲਗ ਰਹੇ ਹਨ, ਜਿੱਥੇ ਲੋਕ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ।

LEAVE A REPLY

Please enter your comment!
Please enter your name here