ਪੰਜਾਬ ਅੰਮ੍ਰਿਤਸਰ ਦੇ ਸਿਆਲਕਾ ਪਿੰਡ ’ਚ ਗੋਲੀਬਾਰੀ/ ਸੀਸੀਟੀਵੀ ’ਚ 9 ਤੋਂ 10 ਰਾਊਂਡ ਗੋਲੀਆਂ ਚੱਲੀਆਂ/ ਮਜੀਠੀਆ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਵੀਡੀਓ By admin - April 2, 2026 0 3 Facebook Twitter Pinterest WhatsApp ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਸਿਆਲਕਾ ਪਿੰਡ ਵਿੱਚ ਮੰਗਲਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਵਾਪਰੀ ਹੈ। ਪੂਰੀ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਦੀ ਫੁਟੇਜ਼ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਸਾਂਝਾ ਕੀਤਾ ਹੈ। ਖਬਰਾਂ ਮੁਤਾਬਕ ਲਗਭਗ 9 ਤੋਂ 10 ਰਾਊਂਡ ਗੋਲੀਆਂ ਚਲਾਈਆਂ ਗਈਆਂ। ਘਰ ਦੇ ਬਾਹਰ ਗੇਟ ‘ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ, ਜਦੋਂ ਕਿ ਪਰਿਵਾਰਕ ਮੈਂਬਰਾਂ ਨੂੰ ਮੌਕੇ ਤੋਂ ਖਾਲੀ ਗੋਲੀਆਂ ਦੇ ਖੋਲ ਵੀ ਮਿਲੇ ਹਨ। ਖੁਸ਼ਕਿਸਮਤੀ ਨਾਲ, ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਸ ਘਟਨਾ ਨੇ ਇਲਾਕੇ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਧਰ ਪਰਿਵਾਰ ਘਬਰਾਹਟ ਵਿਚ ਹੈ ਅਤੇ ਪਰਿਵਾਰ ਨੇ ਕਿਸੇ ਵੀ ਦੁਸ਼ਮਣੀ ਤੋਂ ਇਨਕਾਰ ਕੀਤਾ ਹੈ। ਪਰਿਵਾਰਕ ਮੈਂਬਰ ਰਸ਼ਪਾਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕਿਸੇ ਨਾਲ ਕੋਈ ਝਗੜਾ ਜਾਂ ਦੁਸ਼ਮਣੀ ਨਹੀਂ ਹੈ, ਫਿਰ ਵੀ ਇਸ ਘਟਨਾ ਨੇ ਉਨ੍ਹਾਂ ਨੂੰ ਡਰਾਇਆ ਹੋਇਆ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਉਧਰ ਮਾਮਲੇ ਉਤੇ ਸਿਆਸਤ ਵੀ ਗਰਮਾ ਗਈ ਹੈ। ਅਕਾਲੀ ਆਗੂ ਬਿਕਰਮ ਮਜੀਠੀਆ ਨੇ ਘਟਨਾ ਨੂੰ ਲੈ ਕੇ ਸਰਕਾਰ ਅਤੇ ਪੁਲਿਸ ‘ਤੇ ਸਵਾਲ ਉਠਾਏ ਹਨ। ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਡੀਜੀਪੀ ਅਤੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ। ਸੂਚਨਾ ਮਿਲਣ ਤੋਂ ਬਾਅਦ, ਮਜੀਠਾ ਪੁਲਿਸ ਸਟੇਸ਼ਨ ਦੇ ਐਸਐਚਓ ਅਵਤਾਰ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ, ਸਥਿਤੀ ਦਾ ਜਾਇਜ਼ਾ ਲਿਆ ਅਤੇ ਸੀਸੀਟੀਵੀ ਰਿਕਾਰਡਿੰਗ ਆਪਣੇ ਕਬਜ਼ੇ ਵਿੱਚ ਲੈ ਲਈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਕਰਕੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।