ਪੰਜਾਬ ਚੰਡੀਗੜ੍ਹ ’ਚ ਭਾਜਪਾ ਆਗੂਆਂ ਦੀ ਪ੍ਰੈੱਸ ਕਾਨਫਰੰਸ/ ਬੰਦ ਧਮਾਕੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ/ ਹਮਲੇ ਬਾਰੇ ਦਿੱਤੇ ਦਿੱਤੇ ਬਿਆਨਾਂ ਦੀ ਨਿਖੇਧੀ By admin - April 2, 2026 0 3 Facebook Twitter Pinterest WhatsApp ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਬੀਤੇ ਦਿਨ ਪਾਰਟੀ ਦਫਤਰ ਦੇ ਬਾਹਰ ਹੋਏ ਬੰਬ ਧਮਾਕੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬੀਤੇ ਦਿਨ ਵਾਪਰੀ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਬਿਆਨ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਹ ਦਫਤਰ ਪੰਜਾਬ ਭਾਜਪਾ ਦਾ ਹੈ, ਜਿਸ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਪੁਲਿਸ ਦੀ ਹੈ ਪਰ ਆਮ ਆਦਮੀ ਪਾਰਟੀ ਦੇ ਆਗੂ ਗਲਤ ਬਿਆਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਆਪਣਾ ਕੰਮ ਕਰਨਗੀਆਂ ਪਰ ਇਸ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਭਾਜਪਾ ਦੀ ਵਧਦੀ ਲੋਕਪ੍ਰਿਅਤਾ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੀ।