ਹੁਸ਼ਿਆਰਪੁਰ ’ਚ ਕਿਸਾਨ ਆਗੂ ਨਾਲ ਲੁੱਟ/ ਸੈਰ ਕਰਦੇ ਸਮੇਂ ਦਾਤਰ ਦੀ ਨੋਕ ’ਤੇ ਲੁੱਟ-ਖੋਹ/ ਨਕਦੀ ਤੇ ਮੋਬਾਈਲ ਫੋਨ ਖੋਹ ਕੇ ਫਰਾਰ

0
2

ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਲੁੱਟ-ਖੋਹ ਦੀਆਂ ਘਟਨਾਵਾਂ ਵਿਚ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਤਾਜ਼ਾ ਘਟਨਾ ਪਿੰਡ ਨਡਾਲਾ ਤੋਂ ਸਾਹਮਣੇ ਆਈ ਹੈ, ਜਿੱਥੇ ਹਥਿਆਰਬੰਦ ਲੁਟੇਰਿਆਂ ਨੇ ਕਿਸਾਨ ਆਗੂ ਗੁਰਨਾਮ ਸਿੰਘ ਸਲੈਚ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਜਾਣਕਾਰੀ ਅਨੁਸਾਰ ਕਿਸਾਨ ਯੂਨੀਅਨ ਨਡਾਲਾ ਦੇ ਆਗੂ ਸ਼ਾਮ ਵੇਲੇ ਸੈਰ ਕਰ ਰਹੇ ਸੀ ਕਿ ਅਣਪਛਾਤੇ ਲੁਟੇਰੇ ਦਾਤਰ ਦਿਖਾ ਕੇ ਉਸ ਤੋਂ ਮੋਬਾਈਲ ਤੇ ਨਕਦੀ ਖੋਹ ਕੇ ਫਰਾਰ ਹੋ ਗਏ। ਪੀੜਤ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਲਾਕੇ ਦੀ ਨਾਕੇਬੰਦੀ ਕਰ ਕੇ ਲੁਟੇਰਿਆਂ ਦੀ ਪੈੜ ਨੱਪੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਪੀੜਤ ਆਗੂ ਆਪਣੇ ਸਾਥੀ ਜੋਗਿੰਦਰ ਸਿੰਘ ਨਾਲ ਰੋਜਾਨਾ ਦੀ ਤਰ੍ਹਾਂ ਨਿਹਾਲਗੜ੍ਹ ਲਿੰਕ ਰੋਡ ’ਤੇ ਸੈਰ ਕਰ ਰਿਹਾ ਸੀ, ਜਦੋਂ ਅਚਾਨਕ ਅਣਪਛਾਤੇ ਲੁਟੇਰੇ ਉਥੇ ਆ ਪਹੁੰਚੇ ਅਤੇ ਦਾਤਰ ਦਿਖਾ ਕੇ ਡਰਾ ਧਮਕਾ ਕੇ ਪੀੜਤ ਕੋਲੋਂ ਨਗਦੀ ਅਤੇ ਮੋਬਾਇਲ ਫੋਨ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ।
ਇਸ ਘਟਨਾ ਨੂੰ ਲੈ ਕੇ ਕਿਸਾਨ ਯੂਨੀਅਨ ਨਡਾਲਾ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਪ੍ਰਸ਼ਾਸਨ ਤੋਂ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਇਲਾਕੇ ਵਿੱਚ ਕਾਨੂੰਨ ਵਿਵਸਥਾ ਠੀਕ ਨਾ ਕੀਤੀ ਗਈ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਪੁਲਿਸ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ ਅਤੇ ਇਨਸਾਫ ਯਕੀਨੀ ਬਣਾਇਆ ਜਾਵੇਗਾ।

LEAVE A REPLY

Please enter your comment!
Please enter your name here