ਪੰਜਾਬ ਮੋਗਾ ’ਚ ਆਪ ਦੀ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ/ ਆਗੂਆਂ ਨੇ ਦਾਣਾ ਮੰਡੀ ਦਾ ਦੌਰਾ ਕਰ ਲਿਆ ਜਾਇਜ਼ਾ/ ਪੁਖਤਾ ਪ੍ਰਬੰਧਾਂ ਦਾ ਦਾਅਵਾ By admin - April 3, 2026 0 4 Facebook Twitter Pinterest WhatsApp ਮੋਗਾ ਸ਼ਹਿਰ ਦੀ ਦਾਣਾ ਮੰਡੀ ਵਿੱਚ 4 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਵੱਲੋਂ ਸੂਬਾ ਪੱਧਰੀ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਆਪ ਆਗੂਆਂ ਨੇ ਕਿਹਾ ਕਿ ਇਹ ਰੈਲੀ ਸਵੇਰੇ 9 ਵਜੇ ਸ਼ੁਰੂ ਹੋਵੇਗੀ, ਜਿਸ ਵਿਚ ਮੁੱਖ ਮੰਤਰੀ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੋਂ ਇਲਾਵਾ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸ਼ਿਰਕਤ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਪੰਡਾਲ ਲਗਾਉਣ ਦਾ ਕੰਮ ਜਾਰੀ ਹੈ ਅਤੇ ਲਗਭਗ 15 ਤੋਂ 20 ਹਜ਼ਾਰ ਕੁਰਸੀਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਰੈਲੀ ਵਿੱਚ ਕਰੀਬ 30 ਤੋਂ 35 ਹਜ਼ਾਰ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸੇ ਦੌਰਾਨ ਟਰੈਫਿਕ ਇੰਚਾਰਜ ਸੁਖਮੰਤਰ ਸਿੰਘ ਨੇ ਟਰੈਫਿਕ ਕੰਟਰੋਲ ਕਰਨ ਲਈ ਪੁਖਤਾ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਹੈ। ਸੁਖਜਿੰਦਰ ਸਿੰਘ ਕੋਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਵਾਅਦੇ ਪੂਰੇ ਕੀਤੇ ਹਨ ਅਤੇ ਲੋਕਾਂ ਵਿੱਚ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਵੀ ਪਾਰਟੀ ਦੁਬਾਰਾ ਸਰਕਾਰ ਬਣਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ। ਉਥੇ ਹੀ ਦੂਜੇ ਪਾਸੇ ਟ੍ਰੈਫਿਕ ਇੰਚਾਰਜ ਸੁਖਮੰਦਰ ਸਿੰਘ ਨੇ ਕਿਹਾ ਕਿ ਰੈਲੀ ਨੂੰ ਲੈ ਕੇ ਟਰੈਫਿਕ ਪ੍ਰਬੰਧ ਵੀ ਪੁਲਿਸ ਵੱਲੋਂ ਪਹਿਲਾਂ ਹੀ ਤੈਅ ਕਰ ਲਏ ਗਏ ਹਨ। ਲੁਧਿਆਣਾ-ਫਿਰੋਜ਼ਪੁਰ ਹਾਈਵੇ ‘ਤੇ ਆਮ ਆਵਾਜਾਈ ਨੂੰ ਸੁਚਾਰੂ ਬਣਾਏ ਰੱਖਣ ਲਈ ਵੱਖ-ਵੱਖ ਰੂਟ ਡਾਇਵਰਟ ਕੀਤੇ ਜਾਣਗੇ। ਬੱਸਾਂ ਅਤੇ ਨਿੱਜੀ ਵਾਹਨਾਂ ਲਈ ਵੱਖਰੇ ਪਾਰਕਿੰਗ ਇਲਾਕੇ ਤਿਆਰ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।