ਪੰਜਾਬ ਜਲੰਧਰ ਪੁਲਿਸ ਵੱਲੋਂ ਮੈਡੀਕਲ ਸਟੋਰਾਂ ਤੇ ਛਾਪੇਮਾਰੀ/ 500 ਤੋਂ ਵੱਧ ਪਾਬੰਦੀਸ਼ੁਦਾ ਗੋਲੀਆਂ ਬਰਾਮਦ/ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ By admin - April 3, 2026 0 2 Facebook Twitter Pinterest WhatsApp ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਡਰੱਗ ਇੰਸਪੈਕਟਰਾਂ ਵੱਲੋਂ ਭਾਰਗਵ ਕੈਂਪ ਖੇਤਰ ਵਿੱਚ ਮੈਡੀਕਲ ਸਟੋਰਾਂ ‘ਤੇ ਕੀਤੀ ਛਾਪੇਮਾਰੀ 500 ਤੋਂ ਵੱਧ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ। ਇਹ ਬਰਾਮਦਗੀ ਐਸਐਸ ਮੈਡੀਕਲ ਸਟੋਰ ਤੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਸਾਰੇ ਮੈਡੀਕਲ ਸਟੋਰ ਮਾਲਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੇ ਖੇਤਰ ਵਿੱਚ ਕੋਈ ਵੀ ਬਿਨਾਂ ਰਸੀਦ ਦੇ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀਪੀ ਸਿਟੀ 2, ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਪੁਲਿਸ ਟੀਮ ਅਤੇ ਇੱਕ ਡਰੱਗ ਇੰਸਪੈਕਟਰ ਨਾਲ ਮਿਲ ਕੇ ਭਾਰਗਵ ਕੈਂਪ ਖੇਤਰ ਵਿੱਚ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ ਕੀਤੀ, ਜਿਸ ਵਿੱਚ ਐਸਐਸ ਮੈਡੀਕਲ ਸਟੋਰ ਤੋਂ 500 ਤੋਂ ਵੱਧ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਜ਼ਬਤ ਕੀਤੇ ਗਏ। ਉਨ੍ਹਾਂ ਨੇ ਦੋਸ਼ੀ ਦੁਕਾਨਦਾਰ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ।