ਪੰਜਾਬ ਕਪੂਰਥਲਾ ਪੁਲਿਸ ਦਾ ਬੱਸ ਲੁੱਟਣ ਮਾਮਲੇ ‘ਚ ਐਕਸ਼ਨ/ ਦੋਸ਼ੀਆਂ ਦੀ ਪਹਿਚਾਣ, ਗ੍ਰਿਫਤਾਰੀ ਲਈ ਛਾਪੇਮਾਰੀ ਤੇਜ਼ By admin - April 4, 2026 0 4 Facebook Twitter Pinterest WhatsApp ਸੁਲਤਾਨਪੁਰ ਲੋਧੀ ਵਿਖੇ ਸਰਕਾਰੀ ਪਨਬਸ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਲੁੱਟ ਦੇ ਮਾਮਲੇ ਵਿੱਚ ਪੁਲਿਸ ਹਰਕਤ ਵਿੱਚ ਆ ਗਈ ਹੈ। ਮੋਠਾਂਵਾਲ ਨੇੜੇ ਵਾਪਰੀ ਇਸ ਘਟਨਾ ਦੌਰਾਨ ਹਥਿਆਰਬੰਦ ਨੌਜਵਾਨਾਂ ਨੇ ਬੱਸ ਰੋਕ ਕੇ ਨਗਦੀ ਲੁੱਟ ਲਈ ਸੀ। ਸ਼ੁਰੂਆਤੀ ਜਾਣਕਾਰੀ ਅਨੁਸਾਰ ਦੋ ਨੌਜਵਾਨਾਂ ਨੇ ਕਾਰ ਅੱਗੇ ਲਾ ਕੇ ਬੱਸ ਰੋਕੀ ਅਤੇ ਕੰਡਕਟਰ ਕੋਲੋਂ ਨਗਦੀ ਖੋਹ ਕੇ ਫਰਾਰ ਹੋ ਗਏ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਟਰੇਸ ਕਰ ਕੇ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਦੋਸ਼ੀਆਂ ਦੀ ਪਹਿਚਾਣ ਕਰ ਲਈ ਗਈ ਹੈ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।