ਪੰਜਾਬ ਬੇਅਦਬੀ ਕਾਨੂੰਨ ਲਈ 13 ਅਪ੍ਰੈਲ ਨੂੰ ਹੋਵੇਗਾ ਵਿਸ਼ੇਸ਼ ਸੈਸ਼ਨ/ ਸਖਤ ਕਾਨੂੰਨ ਬਣਾਉਣ ਲਈ ਪੇਸ਼ ਹੋਵੇਗਾ ਪ੍ਰਸਤਾਵ By admin - April 4, 2026 0 2 Facebook Twitter Pinterest WhatsApp ਪੰਜਾਬ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਵਿੱਚ ਸਖ਼ਤ ਸਜ਼ਾ ਦਾ ਕਾਨੂੰਨ ਲਿਆਉਣ ਲਈ 13 ਅਪ੍ਰੈਲ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਸੈਸ਼ਨ ਵਿੱਚ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀਆਂ ਖ਼ਿਲਾਫ਼ ਸਖਤ ਧਰਾਵਾਂ ਵਾਲਾ ਕਾਨੂੰਨ ਬਣਾਉਣ ਲਈ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੈਸ਼ਨ ਵਿੱਚ ਐਸਾ ਪ੍ਰਭਾਵਸ਼ਾਲੀ ਅਤੇ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ, ਜਿਸ ਨਾਲ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ‘ਤੇ ਰੋਕ ਲੱਗੇਗੀ ਅਤੇ ਦੋਸ਼ੀਆਂ ਨੂੰ ਕੜੀ ਸਜ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਿਲੀ ਸੂਚਨਾ ਤੋਂ ਬਾਅਦ ਇਹ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ ਅਤੇ ਇਸ ਵਿੱਚ ਲੋਕਾਂ ਦੀਆਂ ਭਾਵਨਾਵਾਂ ਦੇ ਅਨੁਸਾਰ ਸਖ਼ਤ ਕਾਨੂੰਨ ਬਣਾਉਣ ‘ਤੇ ਵਿਚਾਰ ਕੀਤਾ ਜਾਵੇਗਾ। ਸਰਕਾਰ ਦਾ ਮੰਨਣਾ ਹੈ ਕਿ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਧਾਰਮਿਕ ਸਥਾਨਾਂ ਅਤੇ ਪਵਿੱਤਰ ਗ੍ਰੰਥਾਂ ਦੀ ਮਰਿਆਦਾ ਕਾਇਮ ਰਹੇਗੀ ਅਤੇ ਸਮਾਜ ਵਿੱਚ ਅਮਨ-ਚੈਨ ਤੇ ਭਾਈਚਾਰੇ ਨੂੰ ਮਜ਼ਬੂਤੀ ਮਿਲੇਗੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਰਹੀ ਹੈ ਕਿ ਬੇਅਦਬੀ ਵਰਗੇ ਗੰਭੀਰ ਮਾਮਲਿਆਂ ਵਿੱਚ ਸਖ਼ਤ ਕਾਨੂੰਨ ਬਣਾਇਆ ਜਾਵੇ। ਸਰਕਾਰ ਨੇ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ 13 ਅਪ੍ਰੈਲ ਨੂੰ ਵਿਸ਼ੇਸ਼ ਸੈਸ਼ਨ ਬੁਲਾਇਆ ਹੈ।