ਪੰਜਾਬ ਆਨੰਦਪੁਰ ਸਾਹਿਬ ਦੇ ਸਿੱਖਿਆ ਦਫਤਰ ਵਿਖੇ ਧਾਰਮਕ ਸਮਾਗਮ/ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਸੁਖਮਨੀ ਸਾਹਿਬ ਦੇ ਪਾਠ/ ਸਿੱਖਿਆ ਮੰਤਰੀ ਹਰਜੋਤ ਬੈਂਸ ਸਮੇਤ ਅਹਿਮ ਹਸਤੀਆਂ ਮੌਜੂਦ By admin - April 4, 2026 0 4 Facebook Twitter Pinterest WhatsApp ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਏ ਗਏ। ਸਵੇਰਸਾਰ ਕਰਵਾਏ ਗਏ ਇਸ ਧਾਰਮਿਕ ਸਮਾਗਮ ਦੌਰਾਨ ਕੀਰਤਨੀਏ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਰੂਪ ਵਿੱਚ ਕਰਨਾ ਇਕ ਸ਼ਲਾਘਾਯੋਗ ਉਪਰਾਲਾ ਹੈ, ਜੋ ਸਾਨੂੰ ਸਹੀ ਮਾਰਗ ‘ਤੇ ਅੱਗੇ ਵੱਧਣ ਲਈ ਪ੍ਰੇਰਿਤ ਕਰਦਾ ਹੈ। ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਇਸ ਵਿਦਿਅਕ ਸੈਸ਼ਨ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਬਲਾਕ ਸਮੇਤ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨਵੀਆਂ ਬੁਲੰਦੀਆਂ ਨੂੰ ਛੂਹਣ ਅਤੇ ਇਹ ਸਾਲ ਉਪਲੱਬਧੀਆਂ ਨਾਲ ਭਰਪੂਰ ਹੋਵੇ। ਉਨ੍ਹਾਂ ਅਧਿਆਪਕਾਂ ਨੂੰ ਵੀ ਪ੍ਰੇਰਿਤ ਕੀਤਾ ਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਬੱਚਿਆਂ ਦੀ ਸ਼ਖਸੀਅਤ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਣ। ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ ਨੰਗਲ ਵਿੱਚ ਦਾਖਲਿਆਂ ਲਈ ਵਧਦੀ ਰੁਚੀ ਦੇਖਣ ਨੂੰ ਮਿਲ ਰਹੀ ਹੈ। ਜਾਣਕਾਰੀ ਮੁਤਾਬਕ, ਅੱਜ ਸਵੇਰੇ ਹੀ ਮਾਊਂਟ ਕਾਰਮਲ ਸਕੂਲ ਤੋਂ ਚਾਰ ਵਿਦਿਆਰਥੀਆਂ ਨੇ ਸਰਕਾਰੀ ਸਕੂਲ ਵਿੱਚ ਦਾਖਲਾ ਲੈਣ ਲਈ ਅਰਜ਼ੀਆਂ ਦਿੱਤੀਆਂ। ਇਸ ਨਾਲ ਸਾਬਤ ਹੁੰਦਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਸਹੂਲਤਾਂ ਵਿੱਚ ਵੱਡਾ ਸੁਧਾਰ ਆਇਆ ਹੈ। ਮਾਪਿਆਂ ਅਤੇ ਵਿਦਿਆਰਥੀਆਂ ਦਾ ਭਰੋਸਾ ਹੁਣ ਸਰਕਾਰੀ ਸਿੱਖਿਆ ਪ੍ਰਣਾਲੀ ਵੱਲ ਵੱਧ ਰਿਹਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਉਪਲੱਬਧੀ ਸਿਰਫ਼ ਅਧਿਆਪਕਾਂ ਨੂੰ ਹੀ ਨਹੀਂ, ਸਗੋਂ ਸਕੂਲ ਦੇ ਪ੍ਰਿੰਸੀਪਲ, ਨਾਨ-ਟੀਚਿੰਗ ਸਟਾਫ, ਸੁਰੱਖਿਆ ਕਰਮਚਾਰੀ ਅਤੇ ਕੈਂਪਸ ਮੈਨੇਜਮੈਂਟ ਨੂੰ ਵੀ ਜਾਂਦਾ ਹੈ। ਸਭ ਦੇ ਸਾਂਝੇ ਉਪਰਾਲਿਆਂ ਨਾਲ ਹੀ ਸਕੂਲਾਂ ਵਿੱਚ ਸੁਧਾਰ ਸੰਭਵ ਹੋਇਆ ਹੈ। ਵਿਦਿਆਰਥੀਆਂ ਦੀ ਵੱਧਦੀ ਗਿਣਤੀ ਨੂੰ ਦੇਖਦੇ ਹੋਏ ਬੱਸਾਂ ਦੀ ਸੰਖਿਆ ਵੀ ਵਧਾਈ ਜਾ ਰਹੀ ਹੈ, ਤਾਂ ਜੋ ਹਰ ਬੱਚੇ ਨੂੰ ਸੁਵਿਧਾਜਨਕ ਆਵਾਜਾਈ ਮਿਲ ਸਕੇ ਅਤੇ ਉਹ ਬਿਨਾਂ ਕਿਸੇ ਰੁਕਾਵਟ ਦੇ ਪੜ੍ਹਾਈ ਕਰ ਸਕਣ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਸ਼ਮਸ਼ੇਰ ਸਿੰਘ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਨਜੀਤ ਸਿੰਘ ਮਾਵੀ ਨੇ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਇਹ ਧਾਰਮਿਕ ਸਮਾਗਮ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ ਹੈ। ਉਨ੍ਹਾਂ ਇਸ ਉਪਰਾਲੇ ਲਈ ਸਮੂਹ ਦਫਤਰੀ ਸਟਾਫ ਅਤੇ ਬਲਾਕ ਦੇ ਅਧਿਆਪਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਇਹ ਸਮਾਗਮ ਸੰਭਵ ਹੋ ਸਕਿਆ।