ਪੰਜਾਬ ਅਮਲੋਹ ਥਾਣੇ ਅੱਗੇ ਪਰਿਵਾਰ ਦੇ ਧਰਨਾ/ ਧੀ ਦੀ ਮੌਤ ਦਾ ਮੰਗਿਆ ਇਨਸਾਫ/ ਪੁਲਿਸ ਵੱਲੋਂ ਜਾਂਚ ਬਾਦ ਕਾਰਵਾਈ ਦਾ ਭਰੋਸਾ By admin - April 5, 2026 0 3 Facebook Twitter Pinterest WhatsApp ਫਤਹਿਗੜ੍ਹ ਸਾਹਿਬ ਦੇ ਪਿੰਡ ਭੱਦਲਥੂਹਾ ਵਿਖੇ 2 ਅਪਰੈਲ ਨੂੰ ਵਿਆਹੁਤਾ ਦੀ ਭੇਦਭਰੀ ਹਾਲਤ ਵਿਚ ਹੋਈ ਮੌਤ ਦਾ ਮਾਮਲਾ ਗਰਮਾ ਗਿਆ। ਪਰਿਵਾਰ ਨੇ ਪੁਲਿਸ ਉਤੇ ਢਿੱਲੀ ਕਾਰਵਾਈ ਦੇ ਇਲਜਾਮ ਲਾਏ ਹਨ। ਥਾਣਾ ਅਮਲੋਹ ਅੱਗੇ ਧਰਨਾ ਲਾ ਕੇ ਬੈਠੇ ਪਰਿਵਾਰ ਦੇ ਇਲਜਾਮ ਹੈ ਕਿ ਉਨ੍ਹਾਂ ਨੇ ਮ੍ਰਿਤਕਾ ਦੇ ਪਤੀ ਸਮੇਤ ਸਹੁਰਾ ਪਰਿਵਾਰ ਦੇ ਚਾਰ ਮੈਂਬਰਾਂ ਦਾ ਨਾਮ ਲਿਆ ਸੀ ਪਰ ਪੁਲਿਸ ਨੇ ਇਕ ਜਣੇ ਨੂੰ ਗ੍ਰਿਫਤਾਰ ਕਰ ਕੇ ਲਿਪਾਪੋਚੀ ਕੀਤੀ ਜਾ ਰਹੀ ਹੈ। ਪਰਿਵਾਰ ਨੇ ਸਾਰੇ ਦੋਸ਼ੀਆਂ ਦੀ ਗ੍ਰਿਫਤਾਰ ਤਕ ਮ੍ਰਿਤਕਾ ਦਾ ਸਸਕਾਰ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਥਾਣਾ ਅਮਲੋਹ ਦੇ ਡੀਐਸਪੀ ਗੁਰਦੀਪ ਸਿੰਘ ਦੇ ਦੱਸਣ ਮੁਤਾਬਕ ਪੁਲਿਸ ਨੇ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਬਾਕੀਆਂ ਦੀ ਸ਼ਮੂਲੀਅਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਏ, ਉਸ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਬੀਤੇ 2 ਅਪ੍ਰੈਲ ਨੂੰ ਜਿਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਭੱਦਲਥੂਹਾ ਦੇ ਵਿੱਚ ਇਕ ਮਹਿਲਾ ਦੀ ਭੇਦਭਰੇ ਹਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿੱਚ ਮਹਿਲਾਂ ਦੇ ਪਰਿਵਾਰਕ ਮੈਂਬਰਾਂ ਨੇ ਲੜਕੀ ਦੇ ਸਹੁਰਾ ਪਰਿਵਾਰ ਤੇ ਲੜਕੀ ਦਾ ਕਤਲ ਕਰਨ ਦੇ ਕਥਿਤ ਤੌਰ ਇਲਜ਼ਾਮ ਲਗਾਏ ਸਨ। ਜਿਸ ਸਬੰਧੀ ਅੱਜ ਪਰਿਵਾਰ ਵਲੋਂ ਥਾਣਾ ਅਮਲੋਹ ਦਾ ਘਿਰਾਓ ਕਰਕੇ ਸੁਹਰਾ ਪਰਿਵਾਰ ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਉਥੇ ਹੀ ਡੀਐਸਪੀ ਅਮਲੋਹ ਵਲੋਂ ਜਾਂਚ ਕਰਕੇ ਬਣਦੀ ਕਾਰਵਾਈ ਦੀ ਗੱਲ ਆਖੀ ਗਈ। ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਸੀ ਕਿ ਉਹਨਾਂ ਦੀ ਲੜਕੀ ਰੁਪਿੰਦਰ ਕੌਰ ਹਲਕਾ ਅਮਲੋਹ ਦੇ ਪਿੰਡ ਭੱਦਲਥੂਹਾ ਵਿਖੇ ਵਿਆਹੀ ਹੋਈ ਸੀ ਜਿਸ ਦੇ ਦੋ ਬੱਚੇ ਵੀ ਹਨ। ਉਹਨਾਂ ਨੂੰ ਦੋ ਅਪ੍ਰੈਲ ਨੂੰ ਫੋਨ ਆਉਂਦਾ ਹੈ ਕਿ ਉਹਨਾਂ ਦੀ ਲੜਕੀ ਨੂੰ ਅਟੈਕ ਆਇਆ ਹੈ। ਜਿਸ ਤੋਂ ਬਾਅਦ ਉਹ ਲੜਕੀ ਦੇ ਸੁਹਰੇ ਭੱਦਲਥੂਹਾ ਵਿਖੇ ਆਉਂਦੇ ਹਨ ਜਦੋਂ ਉਹ ਇੱਥੇ ਪਹੁੰਚਦੇ ਹਨ ਤਾਂ ਉਹਨਾਂ ਨੂੰ ਦੱਸਿਆ ਜਾਂਦਾ ਹੈ ਕਿ ਉਹਨਾਂ ਦੀ ਲੜਕੀ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕੀਤੀ ਹੈ। ਪਰਿਵਾਰ ਵਾਲਿਆਂ ਨੇ ਕਿਹਾ ਕਿ ਉਹਨਾਂ ਦੀ ਲੜਕੀ ਖੁਦਕੁਸ਼ੀ ਨਹੀਂ ਕਰ ਸਕਦੀ। ਉਸਦਾ ਗਲ ਘੁਟਕੇ ਮਾਰਿਆ ਗਿਆ ਹੈ। ਉਹਨਾਂ ਨੇ ਮੰਗ ਕੀਤੀ ਕਿ ਲੜਕੀ ਦੇ ਸੁਹਰਾ ਪਰਿਵਾਰ ਵਾਲਿਆਂ ਖਿਲਾਫ ਸਖਤ ਤੋਂ ਸਖਤ ਕਰਵਾਈ ਕੀਤੀ ਜਾਵੇ। ਇਸ ਸਬੰਧੀ ਗੱਲਬਾਤ ਕਰਦੇ ਹੋਏ ਡੀਐਸਪੀ ਅਮਲੋਹ ਗੁਰਦੀਪ ਸਿੰਘ ਨੇ ਦੱਸਿਆ ਕਿ ਅਮਲੋਹ ਪੁਲਸ ਵਲੋਂ ਚਾਰ ਲੋਕਾਂ ਦੇ ਖਿਲਾਫ ਮਾਮਲਾ ਦਰਜਾ ਕੀਤਾ ਗਿਆ ਹੈ। ਜਿਸ ਵਿੱਚ ਲੜਕੀ ਦੇ ਪਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ।