ਪੰਜਾਬ ਪਾਕਿਸਤਾਨ ਜਾਣ ਵਾਲੇ ਜਥੇ ਬਾਰੇ ਸ਼੍ਰੋਮਣੀ ਕਮੇਟੀ ਸਕੱਤਰ ਦਾ ਬਿਆਨ/ ਇਕੱਲੀ ਬੀਬੀ ਦੇ ਯਾਤਰਾ ’ਤੇ ਜਾਣ ਦੀ ਪਾਬੰਦੀ ਦਾ ਖੰਡਨ By admin - April 5, 2026 0 2 Facebook Twitter Pinterest WhatsApp ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਯਾਤਰੀਆਂ ਵਿਚ ਇਕੱਲੀ ਬੀਬੀ ਦੇ ਜਾਣ ਪਾਬੰਦੀ ਲਾਏ ਜਾਣ ਦਾ ਖੰਡਨ ਕੀਤਾ ਹੈ। ਇਸ ਸਬੰਧੀ ਪੁੱਛੇ ਜਾਣ ਉਤੇ ਐਸਜੀਪੀਸੀ ਦੇ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਐਸ.ਜੀ.ਪੀ.ਸੀ. ਵੱਲੋਂ ਅਜਿਹਾ ਕੋਈ ਮਤਾ ਪਾਸ ਨਹੀਂ ਕੀਤਾ ਗਿਆ ਅਤੇ ਨਾ ਹੀ ਕੋਈ ਅਧਿਕਾਰਤ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਹਰ ਮਾਈ-ਭਾਈ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸੁਤੰਤਰ ਹੈ। ਉਨ੍ਹਾਂ ਕਿਹਾ ਕਿ ਕੇਵਲ ਭਾਈਚਾਰਕ ਸਾਂਝ ਅਤੇ ਸੁਰੱਖਿਆ ਦੇ ਨਜ਼ਰੀਏ ਤੋਂ ਸੁਝਾਅ ਦਿੱਤਾ ਸੀ ਕਿ ਜੇਕਰ ਬੀਬੀਆਂ ਆਪਣੇ ਨਾਲ ਕਿਸੇ ਪਰਿਵਾਰਕ ਮੈਂਬਰ ਨੂੰ ਲੈ ਕੇ ਜਾਣ ਤਾਂ ਸਫ਼ਰ ਦੌਰਾਨ ਦੇਖਭਾਲ ਕਰਨੀ ਸੌਖੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਮੁੱਖ ਕਰਤੱਵ ਸ਼ਰਧਾਲੂਆਂ ਦੀ ਸਹੂਲਤ ਅਤੇ ਉਨ੍ਹਾਂ ਦੀ ਸੁਚੱਜੀ ਦੇਖਭਾਲ ਕਰਨਾ ਹੈ।