Uncategorized ਕਪੂਰਥਲਾ ਦੇ ਨਸ਼ਾ ਛੁਡਾਊਂ ਕੇਂਦਰ ਪਹੁੰਚੇ ਮਹਿਲਾ ਕਮਿਸ਼ਨ ਚੇਅਰਮੈਨ/ ਸੈਂਟਰ ’ਚ ਮੌਜੂਦ ਔਰਤਾਂ ਤੇ ਬੱਚਿਆਂ ਨਾਲ ਕੀਤੀ ਮੁਲਾਕਾਤ/ ਨਸ਼ਾ ਛੁਡਾਊ ਤੇ ਮੁੜ ਵਸੇਬਾ ਦੇ ਯਤਨਾਂ ਦੀ ਕੀਤੀ ਸਮੀਖਿਆ By admin - May 24, 2025 0 33 Facebook Twitter Pinterest WhatsApp ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਅੱਜ ਕਪੂਰਥਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸਿਵਲ ਹਸਪਤਾਲ ਅੰਦਰ ਚੱਲ ਰਹੇ ਨਸ਼ਾ ਛੁਡਾਊ ਸੈਂਟਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੈਂਟਰ ਵਿਚ ਇਲਾਜ ਕਰਵਾ ਰਹੀਆਂ ਔਰਤਾਂ ਨਾਲ ਮੁਲਾਕਾਤ ਕੀਤਾ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਇਕੱਤਰ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਪੀੜਤ ਔਰਤਾਂ ਨੂੰ ਨਸ਼ੇ ਵਿਚੋਂ ਕੱਢਣ ਅਤੇ ਉਨ੍ਹਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਐ ਅਤੇ ਉਨ੍ਹਾਂ ਨੂੰ ਮੁੱਖ ਧਾਰਾਂ ਵਿਚ ਲਿਆਉਣ ਲਈ ਹਰ ਸੰਭਵ ਕੌਸ਼ਿਸ਼ ਕੀਤੀ ਜਾ ਰਹੀ ਐ। ਇਸ ਮੌਕੇ ਸ੍ਰੀਮਤੀ ਗਿੱਲ ਵਲੋਂ ਇਲਾਜ ਲਈ ਭਰਤੀ ਪੀੜਤਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਇਲਾਜ ਲਈ ਕੀਤੇ ਪ੍ਰਬੰਧਾਂ, ਮਨੋਵਿਗਿਆਨਕ ਮਾਹਿਰਾਂ ਰਾਹੀਂ ਕੌਂਸਲਿੰਗ ਤੇ ਦਵਾਈਆਂ ਦੀ ਉਪਲਬਧਤਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਔਰਤਾਂ ਲਈ ਬਣੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਲੜਕੀਆਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਨਸ਼ਾ ਪੀੜ੍ਹਤਾਂ ਨੂੰ ਕਿਹਾ ਕਿ ਉਹ ਨਸ਼ੇ ਦੀ ਅਲਾਮਤ ਨੂੰ ਛੱਡਕੇ ਸਮਾਜ ਦੀ ਤਰੱਕੀ ਵਿੱਚ ਹਿੱਸਾ ਪਾਉਣ। ਉਨ੍ਹਾਂ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਡਰੱਗ ਡੀ ਅਡਿਕਸ਼ਨ ਕੇਂਦਰ ਨੂੰ ਦਰਪੇਸ਼ ਮੁ਼ਸ਼ਕਿਲਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀਮਤੀ ਗਿੱਲ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੀ ਸੁਰੱਖਿਆ ਤੇ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਘਰੇਲੂ ਹਿੰਸਾ ਦੇ ਬਹੁਤੇ ਮਾਮਲੇ ਅਜਿਹੇ ਹੁੰਦੇ ਸਨ ਜਿੱਥੇ ਮਰਦਾਂ ਵਲੋਂ ਨਸ਼ਾ ਕਰਕੇ ਔਰਤ ਦੀ ਕੁੱਟਮਾਰ ਕੀਤੀ ਜਾਂਦੀ ਸੀ ਪਰ ਪਿਛਲੇ 2 ਮਹੀਨਿਆਂ ਦੌਰਾਨ ਅਜਿਹੇ ਮਾਮਲਿਆਂ ਵਿਚ ਕਮੀ ਆਈ ਹੈ। ਇਸ ਮੌਕੇ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦੱਸਿਆ ਕਿ ਔਰਤਾਂ ਦੀ ਸੁਰੱਖਿਆ ਲਈ ਜਿਲ੍ਹੇ ਵਿਚ 3 ਹੈਲਪਲਾਇਨ ਨੰਬਰ ਜਾਰੀ ਕੀਤੇ ਗਏ ਜਿਸ ਉੱਪਰ ਔਰਤਾਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੀਆਂ ਹਨ। ਇਨ੍ਹਾਂ ਵਿਚ ਜਿਲ੍ਹਾ ਹੱਬ ਫਾਰ ਇੰਪਾਵਰਮੈਂਟ ਆਫ ਵੂਮੈਨ ਦਾ ਨੰਬਰ 01822-450187, ਸਖੀ ਵਨ ਸਟਾਪ ਸੈਂਟਰ ਦਾ ਨੰਬਰ 01822-512403, ਵੂਮੈਨ ਹੈਲਪਲਾਇਨ ਨੰਬਰ 181 ਸ਼ਾਮਿਲ ਹੈ।