ਅਜਨਾਲਾ ਨੇੜੇ ਦਰਦਨਾਕ ਸੜਕ ਹਾਦਸਾ/ ਐਸਜੀਪੀਸੀ ਮੁਲਾਜ਼ਮ ਦੀ ਮੌਕੇ ‘ਤੇ ਮੌਤ/ ਟਿੱਪਰ ਨੇ ਮੋਟਰ ਸਾਇਕਲ ਨੂੰ ਮਾਰੀ ਟੱਕਰ

0
3

ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਮੁਲਾਜ਼ਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਅਜਨਾਲਾ ਦੇ ਪਿੰਡ ਗੱਗੋਮਾਹਲ ਨੇੜੇ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਮ੍ਰਿਤਕ ਦੀ ਪਹਿਚਾਣ ਪਰਮਜੀਤ ਸਿੰਘ ਵਜੋਂ ਹੋਈ ਹੈ, ਜੋ ਰਮਦਾਸ ਵਿਖੇ ਐਸ.ਜੀ.ਪੀ.ਸੀ ਵਿੱਚ ਮੁਲਾਜ਼ਮ ਸੀ।
ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਸਵੇਰੇ ਆਪਣੇ ਘਰ ਤੋਂ ਡਿਊਟੀ ਲਈ ਨਿਕਲਿਆ ਸੀ। ਜਦੋਂ ਉਹ ਗੱਗੋਮਾਹਲ ਪਿੰਡ ਨੇੜੇ ਪਹੁੰਚਿਆ ਤਾਂ ਕ੍ਰੈਸ਼ਰ ਸਮੱਗਰੀ ਨਾਲ ਭਰਿਆ ਇੱਕ ਟਿੱਪਰ ਸਾਹਮਣੇ ਤੋਂ ਆਇਆ ਅਤੇ ਉਸਦੀ ਮੋਟਰਸਾਈਕਲ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਪਰਮਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਮ੍ਰਿਤਕ ਦੇ ਸ਼ਰੀਰ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀ ਵਾਹਨ ਚਾਲਕ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਉੱਧਰ ਮ੍ਰਿਤਕ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਰਮਜੀਤ ਸਿੰਘ ਘਰ ਦਾ ਇਕੱਲਾ ਕਮਾਉਣ ਵਾਲਾ ਸੀ ਅਤੇ ਉਸ ਦੀਆਂ ਦੋ ਛੋਟੀਆਂ ਬੇਟੀਆਂ ਹਨ, ਜਿਨ੍ਹਾਂ ਦੀ ਉਮਰ ਕਰੀਬ ਚਾਰ ਅਤੇ ਛੇ ਸਾਲ ਹੈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦਿਆਂ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਹੈ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਹਾਦਸੇ ਨਾਲ ਸੰਬੰਧਿਤ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।

LEAVE A REPLY

Please enter your comment!
Please enter your name here