Punjab-sarkar-has knocked down the farmer at Delhi Border.

0
21

 

 

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਕਿਸਾਨਾਂ ਨਾਲ ਸ਼ਾਮ 4 ਵਜੇ ਮੀਟਿੰਗ ਹੋਣ ਜਾ ਰਹੀ ਹੈ। ਕਿਸਾਨਾਂ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਮੰਤਰੀ ਹਰਪਾਲ ਚੀਮਾ ਨੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਮੀਟਿੰਗ ਦਾ ਕਿਨਾਰਾ ਕਰਨ ‘ਤੇ ਵੱਡਾ ਬਿਆਨ ਦਿੱਤਾ ਹੈ।  ਉਗਰਾਹਾਂ ਵੱਲੋਂ ਦਿੱਤੇ ਗਏ ਬਿਆਨ ‘ਤੇ ਹਰਪਾਲ ਚੀਮਾ ਨੇ ਬੋਲਦੇ ਹੋਏ ਕਿਹਾ ਕਿ ਕਿਸੇ ਨਾਲ ਕੋਈ ਵਿਸ਼ਵਾਸਘਾਤ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਕੁਝ ਮੰਗਾਂ ਪੰਜਾਬ ਸਟੇਟ ਨਾਲ ਹਨ, ਅਸੀਂ ਤਾਂ ਕਹਿੰਦੇ ਹਾਂ ਕਿ ਜਿਹੜੀਆਂ ਉਨ੍ਹਾਂ ਦੀਆਂ ਸੂਬਾ ਪੱਧਰ ‘ਤੇ ਹਨ, ਉਹ ਕਰ ਪੰਜਾਬ ਸਰਕਾਰ ਨਾਲ ਬੈਠਕ ਕਰਕੇ ਹੱਲ ਕਰ ਲੈਣ ਅਤੇ ਜਿਹੜੀਆਂ ਕੇਂਦਰ ਸਰਕਾਰ ਨਾਲ ਮੰਗਾਂ ਹਨ, ਜਦੋਂ ਕੇਂਦਰ ਸਰਕਾਰ ਦੀਆਂ ਟੀਮਾਂ ਆਉਂਦੀਆਂ ਹਨ, ਤਾਂ ਉਨ੍ਹਾਂ ਨਾਲ ਬੈਠ ਕੇ ਕਰ ਲੈਣ। ਅਸੀਂ ਵੀ ਉਨ੍ਹਾਂ ਨਾਲ ਬੈਠ ਕੇ ਸਮੱਸਿਆ ਨੂੰ ਹੱਲ ਕਰ ਲਵਾਂਗੇ।

LEAVE A REPLY

Please enter your comment!
Please enter your name here