ਲੁਧਿਆਣਾ ਤੋਂ ਆਪ ਉਮੀਦਵਾਰ ਸੰਜੀਵ ਅਰੋੜਾ ਦਾ ਵੱਡਾ ਬਿਆਨ/ ਵਿਰੋਧੀ ਉਮੀਦਵਾਰਾਂ ਦੇ ਕੀਤੇ ਜਾ ਦਾਅਵਿਆਂ ’ਤੇ ਚੁੱਕੇ ਸਵਾਲ/ ਕਿਹਾ, ਸਾਰਿਆਂ ਨੂੰ ਬੈਸਟ ਆਫ ਲੱਕ ਪਰ ਅਸੀਂ ਜਿੱਤਾਂਗੇ ਇਹ ਚੋਣ

0
6

ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਵੋਟਿੰਗ ਦਾ ਐਲਾਨ ਹੋ ਗਿਆ ਐ। ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਐਲਾਨ ਮੁਤਾਬਕ ਇਹ ਚੋਣ ਲਈ ਵੋਟਿੰਗ 19 ਜੂਨ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਕੀਤੀ ਜਾਵੇਗੀ। ਇਸ ਲਈ ਨਾਮਜ਼ਦਗੀਆਂ 26 ਮਈ ਤੋਂ ਭਰਨੀਆਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ 2 ਜੂਨ ਤੱਕ ਭਰੀਆਂ ਜਾਣਗੀਆਂ। ਇਸ ਤੋਂ ਬਾਅਦ 3 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 5 ਜੂਨ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਉਧਰ ਵੋਟਾਂ ਦੀ ਤਰੀਕ ਦਾ ਐਲਾਨ ਹੋਣ ਤੋਂ ਬਾਅਦ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਇਕਦਮ ਤੇਜ਼ ਕਰ ਦਿੱਤੀਆਂ ਨੇ। ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਚੋਣਾਂ ਦਾ ਐਲਾਨ ਹੋਣ ਦੀ ਬਹੁਤ ਖੁਸ਼ੀ ਐ। ਵਿਰੋਧੀ ਉਮੀਦਵਾਰਾਂ ਨੂੰ ਬੈਸਟ ਆਫ ਲੱਕ ਕਹਿੰਦਿਆਂ ਉਨ੍ਹਾਂ ਕਿਹਾ ਕਿ ਉਹ ਇਹ ਸ਼ੀਟ ਸ਼ਾਨ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ। ਉਨ੍ਹਾਂ ਵਿਰੋਧੀ ਉਮੀਦਵਾਰਾਂ ਵੱਲੋਂ ਕੇਜਰੀਵਾਲ ਦੀ ਰਾਜ ਸਭਾ ਮੈਂਬਰੀ ਬਾਰੇ ਕੀਤੇ ਜਾ ਰਹੇ ਦਾਅਵਿਆਂ ਤੇ ਵੀ ਸਵਾਲ ਚੁੱਕੇ ਨੇ।

LEAVE A REPLY

Please enter your comment!
Please enter your name here