ਪੰਜਾਬ ਅੰਮ੍ਰਿਤਸਰ ਵਿਖੇ ਬੇਅਦਬੀ ਕਾਨੂੰਨ ਨੂੰ ਲੈ ਕੇ ਸਿੱਖ ਆਗੂਆਂ ਮੀਟਿੰਗ/ ਐਸਜੀਪੀਸੀ ਦਫਤਰ ਵਿਖੇ ਪਹੁੰਚੇ ਹੋਈ ਮੀਟਿੰਗ/ ਸਾਂਝੀ ਰਾਇ ਬਣਾਉਣ ਦੀ ਚਰਚਾ By admin - April 6, 2026 0 3 Facebook Twitter Pinterest WhatsApp ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਣਾਏ ਜਾ ਰਹੇ ਕਾਨੂੰਨ ਨੂੰ ਲੈ ਕੇ ਅੱਜ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਪੰਥਕ ਇਕੱਤਰਤਾ ਹੋਈ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਸ ਇਕੱਤਰਤਾ ਵਿਚ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸੰਸਥਾਵਾਂ ਦੇ ਪ੍ਰਮੁੱਖ ਆਗੂਆਂ ਨੇ ਸ਼ਿਰਕਤ ਕੀਤੀ। ਐਸਜੀਪੀਸੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਮੀਡੀਆ ਨੂੰ ਮੀਟਿੰਗ ਦੇ ਮਕਸਦ ਅਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਸਿੱਖ ਸੰਪਰਦਾਵਾਂ ਦੇ ਆਗੂਆਂ ਨੇ ਵੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਆਪਣੇ ਵਿਚਾਰ ਸਾਂਝੇ ਕੀਤੇ। ਬੈਠਕ ਦੌਰਾਨ ਸਪੱਸ਼ਟ ਕੀਤਾ ਗਿਆ ਕਿ ਕਾਨੂੰਨ ਦੇ ਸਾਰੇ ਪੱਖਾਂ ‘ਤੇ ਗੰਭੀਰਤਾ ਨਾਲ ਚਰਚਾ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ‘ਤੇ ਸਖ਼ਤੀ ਨਾਲ ਰੋਕ ਲਗਾਈ ਜਾ ਸਕੇ। ਗੰਡਾ ਸਿੰਘ ਸੰਪਰਦਾ ਦੇ ਮੁਖੀ ਬਾਬਾ ਹਾਕਮ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਅਤੇ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਗੋਹਰ ਨੇ ਵੀ ਇਸ ਮਸਲੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ। ਆਗੂਆਂ ਦਾ ਕਹਿਣਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣਾ ਪੂਰੀ ਸਿੱਖ ਕੌਮ ਲਈ ਬਹੁਤ ਹੀ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਮਸਲਾ ਹੈ। ਇਸ ਬੈਠਕ ਵਿੱਚ ਸਾਰੀਆਂ ਜਥੇਬੰਦੀਆਂ ਆਪਣੀ-ਆਪਣੀ ਰਾਇ ਅਤੇ ਸੁਝਾਅ ਪੇਸ਼ ਕਰਨਗੀਆਂ, ਜਿਨ੍ਹਾਂ ‘ਤੇ ਵਿਚਾਰ ਕਰਕੇ ਇੱਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਕਾਨੂੰਨ ਲਈ ਸਾਂਝੀ ਪੰਥਕ ਰਾਇ ਤਿਆਰ ਕੀਤੀ ਜਾਵੇਗੀ।