ਪੰਜਾਬ ਲਹਿਰਾਗਾਗਾ ਦੇ ਪਿੰਡ ਕੋਟੜਾ ਲੇਹਲ ’ਚ ਅੱਗ ਦਾ ਤਾਂਡਵ/ ਅੱਗ ਦੀ ਭੇਂਟ ਚੜੀ ਕਿਸਾਨ ਦੀ ਚਾਰ ਏਕੜ ਕਣਕ/ ਲੋਕਾਂ ਨੇ ਮੁਸ਼ੱਕਤ ਬਾਦ ਪਾਇਆ ਕਾਬੂ By admin - April 7, 2026 0 2 Facebook Twitter Pinterest WhatsApp ਸੰਗਰੂਰ ਅਧੀਨ ਆਉਂਦੇ ਹਲਕਾ ਲਹਿਰਾਗਾਗਾ ਦੇ ਪਿੰਡ ਕੋਟੜਾ ਲਹਿਲ ਵਿਖੇ ਕਣਕ ਦੀ ਖੜ੍ਹੀ ਫਸਲ ਨੂੰ ਅਚਾਨਕ ਅੱਗ ਲੱਗ ਗਈ। ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਉਸ ਨੇ ਕੁੱਝ ਹੀ ਸਮੇਂ ਅੰਦਰ ਭਿ ਆਨਕ ਰੂਪ ਅਖਤਿਆਰ ਕਰ ਲਿਆ। ਘਟਨਾ ਦਾ ਪਤਾ ਚੱਲਣ ਬਾਅਦ ਮੌਕੇ ਤੇ ਪਹੁੰਚੇ ਨੇੜਲੇ ਪਿੰਡਾਂ ਦੇ ਲੋਕਾਂ ਨੇ ਟਰੈਕਟਰਾਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਪਰ ਤਦ ਤਕ ਦੇਰ ਹੋ ਚੁੱਕੀ ਸੀ ਅਤੇ ਕਿਸਾਨਾਂ ਦੀ 4 ਏਕੜ ਕਣਕ ਦੀ ਖੜ੍ਹੀ ਫਸਲ ਸੜ ਕੇ ਸੁਆਹ ਹੋ ਗਈ। ਕਿਸਾਨਾਂ ਦੇ ਦੱਸਣ ਮੁਤਾਬਕ ਅੱਗ ਨਾਲ ਦੋ ਤੋਂ ਢਾਈ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਪੀੜਤ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ। ਕਿਸਾਨਾ ਨੇ ਕਿਹਾ ਕਿ ਜੇਕਰ ਮੌਕੇ ਤੇ ਫਾਇਰ ਬ੍ਰਿਗੇਡ ਪਹੁੰਚ ਜਾਂਦੀ ਤਾਂ ਨੁਕਸਾਨ ਕਾਫੀ ਘੱਟ ਸਕਦਾ ਸੀ।