ਪੰਜਾਬ ਮਾਨਸਾ ਡੀਸੀ ਦਫਤਰ ਅੱਗੇ ਕਿਸਾਨਾਂ ਦਾ ਪ੍ਰਦਰਸ਼ਨ/ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਮੰਗਿਆ By admin - April 7, 2026 0 2 Facebook Twitter Pinterest WhatsApp ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿੱਚ ਡੀਸੀ ਦਫਤਰਾਂ ਦੇ ਬਾਹਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ। ਇਸੇ ਤਹਿਤ ਸਮੁੱਚਿਆਂ ਕਿਸਾਨ ਜਥੇਬੰਦੀਆਂ ਵੱਲੋਂ ਮਾਨਸਾ ਦੇ ਡੀਸੀ ਦਫਤਰ ਅੱਗੇ ਵੀ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਮੌਕੇ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਸਾਨਾਂ ਤੇ ਮਜਦੂਰਾਂ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਮੁਆਫ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਕਈ ਥਾਵਾਂ ਉਤੇ ਗੜ੍ਹੇਮਾਰੀ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ, ਜਿਸ ਲਈ ਸਰਕਾਰ ਨੂੰ ਤੁਰੰਤ ਮੁਆਵਜ਼ਾ ਦੇਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਦੇ ਵਿੱਚ ਕਿਸਾਨ ਕਰਜ਼ੇ ਦੇ ਬੋਝ ਕਾਰਨ ਖੁਦਕੁਸ਼ੀਆਂ ਕਰਨ ਲੱਗੇ ਨੇ। ਪਿਛਲੇ ਦਿਨੀਂ ਬਠਿੰਡਾ ਜ਼ਿਲ੍ਹੇ ਵਿੱਚ ਵੀ ਦੋ ਸਕੇ ਭਰਾਵਾਂ ਵੱਲੋਂ ਕਰਜ਼ੇ ਦੇ ਕਾਰਨ ਖੁਦਕੁਸ਼ੀ ਕਰ ਲਈ ਗਈ ਸੀ। ਉਹਨਾਂ ਕਿਹਾ ਕਿ ਅੱਜ ਵੀ ਪੰਜਾਬ ਵਿੱਚ ਬਹੁਤ ਕਿਸਾਨ ਕਰਜੇ ਦੇ ਬੋਝ ਕਾਰਨ ਖੁਦਕੁਸ਼ੀਆਂ ਦੇ ਰਸਤੇ ਪਏ ਹੋਏ ਨੇ। ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਤੁਰੰਤ ਪੰਜਾਬ ਦੇ ਵਿੱਚ ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਮੁਆਫ ਕੀਤਾ ਜਾਵੇ। ਇਸ ਦੌਰਾਨ ਉਹਨਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੇ ਲਈ ਰਾਹਤ ਦਿੱਤੀ ਜਾਵੇ, ਤਾਂ ਜੋ ਖੁਦਕੁਸ਼ੀ ਦੇ ਰਾਹ ਪਏ ਕਿਸਾਨਾਂ ਨੂੰ ਰਾਹਤ ਦਿੱਤੀ ਜਾ ਸਕੇ।