ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਮਮਤਾ ਆਸ਼ੂ ਨੇ ਘੇਰੀ ਆਮ ਆਦਮੀ ਪਾਰਟੀ/ ਰਾਜ ਸਭਾ ਮੈਂਬਰ ਨੂੰ ਐਮਐਲਏ ਚੋਣ ਲੜਾਣ ’ਤੇ ਕੱਸਿਆ ਤੰਜ਼/ ਕਿਹਾ, ਕੇਜਰੀਵਾਲ ਨੂੰ ਰਾਜ ਸਭਾ ਭੇਜਣਾ ਚਾਹੁੰਦੀ ਐ ‘ਆਪ’

0
6

ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੀ ਤਰੀਕ ਐਲਾਨੇ ਜਾਣ ਤੋਂ ਬਾਅਦ ਇਸ ਸੀਟ ਤੇ ਸਿਆਸਤ ਗਰਮਾ ਗਈ ਐ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ਨੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਟੱਕਰ ਦੇਣ ਲਈ ਮੈਦਾਨ ਵਿਚ ਉਤਰੇ ਕਾਂਗਰਸੀ ਉਮੀਦਵਾਰ ਮਮਤਾ ਆਸ਼ੂ ਨੇ ਆਮ ਆਦਮੀ ਪਾਰਟੀ ਤਿੱਖੇ ਹਮਲੇ ਕੀਤੇ। ਰਾਜ ਸਭਾ ਮੈਂਬਰ ਨੂੰ ਵਿਧਾਇਕ ਦੀ ਚੋਣ ਲੜਾਉਣ ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਭ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਵਿਚ ਭੇਜਣ ਲਈ ਕੀਤਾ ਗਿਆ ਐ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਾਰੇ ਅਹਿਮ ਅਹੁਦਿਆਂ ’ਤੇ ਦਿੱਲੀ ਵਾਲਿਆਂ ਨੂੰ ਬਿਠਾ ਦਿੱਤਾ ਐ, ਜਿਸ ਦਾ ਜਵਾਬ ਪੰਜਾਬ ਦੇ ਲੋਕ ਇਸ ਚੋਣ ਵਿਚ ਦੇਣਗੇ।  ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਤੇ ਤੰਜ ਕਸਦੇ ਹੋਏ ਉਨ੍ਹਾਂ ਕਿਹਾ ਕਿ ਇਹ ਪਹਿਲਾ ਰਾਜ ਸਭਾ ਮੈਂਬਰ ਹੋਣਗੇ ਜੋ ਕਿ ਐਮਪੀ ਤੋਂ ਡਿਮੋਸ਼ਨ ਹੋ ਕੇ ਐਮਐਲਏ ਬਣਨ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਸ ਕਦਮ ਤੋਂ ਸਾਫ ਜਾਹਿਰ ਹੋ ਚੁੱਕਾ ਐ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਵਿੱਚ ਬੈਕ ਡੋਰ ਐਂਟਰੀ ਕਰਵਾਉਣ ਲਈ ਇਹ ਚੋਣ ਲੜੀ ਜਾ ਰਹੀ ਐ। ਉਹਨਾਂ ਨੇ ਕਿਹਾ ਕਿ ਹੁਣ ਇਹ ਲੜਾਈ ਸਰਕਾਰ ਨਾਲ ਨਾ ਹੋ ਕੇ ਇੱਕ ਰਾਜ ਸਭਾ ਮੈਂਬਰ ਨਾਲ ਲੜੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਲੜਾਈ ਵੱਖ-ਵੱਖ ਪਾਰਟੀਆਂ ਸਰਕਾਰ ਦੇ ਖਿਲਾਫ ਨਹੀਂ ਬਲਕਿ ਲੁਧਿਆਣਾ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਖਿਲਾਫ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਤੇ ਪੰਜਾਬੀਅਤ ਦੇ ਮੁੱਦਿਆਂ ਲੜਾਈ ਲੜ ਰਹੇ ਹਾਂ, ਜਿਸ ਨੂੰ ਦਿੱਲੀ ਤੋਂ ਆਏ ਹੋਏ ਲੋਕ ਨਹੀਂ ਸਮਝ ਸਕਦੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦੇਹਾਂਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਜਿਸ ਤੇ ਹੁਣ ਜ਼ਿਮਨੀ ਚੋਣ ਕਰਵਾਈ ਜਾ ਰਹੀ। ਆਮ ਆਦਮੀ ਪਾਰਟੀ ਨੇ ਇਸ ਜ਼ਿਮਨੀ ਚੋਣ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਉਮੀਦਵਾਰ ਹਨ। ਭਾਜਪਾ ਵੱਲੋਂ ਹਾਲੇ ਤੱਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ। ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਨਾਲ ਨਾਲ ਗੁਜਰਾਤ ਦੀਆਂ ਦੋ ਵਿਧਾਨ ਸਭਾ ਸੀਟਾਂ, ਕੇਰਲਾ ਅਤੇ ਪੱਛਮੀ ਬੰਗਾਲ ਦੀ ਇੱਕ ਇੱਕ ਵਿਧਾਨ ਸਭਾ ਸੀਟ ਤੇ ਜ਼ਿਮਨੀ ਚੋਣ 19 ਜੂਨ ਨੂੰ ਹੀ ਕਰਵਾਉਣ ਦਾ ਫੈਸਲਾ ਕੀਤਾ।

LEAVE A REPLY

Please enter your comment!
Please enter your name here