ਫਰੀਦਕੋਟ ਪੁਲਿਸ ਦੀ ਨਸ਼ਿਆਂ ਖਿਲਾਫ ਵੱਡਾ ਐਕਸ਼ਨ/ 13 ਕਿੱਲੋ ਹੈਰੋਇਨ, 59 ਕਿਲੋ ਪੋਸਤ ਤੇ ਨਸ਼ੇ ਨਸ਼ਟ

0
2

ਫਰੀਦਕੋਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ 13 ਕਿਲੋਗ੍ਰਾਮ ਤੋਂ ਵੱਧ ਹੈਰੋਇਨ, 59 ਕਿਲੋ ਪੋਸਤ, 5000 ਦੇ ਕਰੀਬ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 510 ਗ੍ਰਾਮ ਆਈਸ ਡਰੱਗ ਨੂੰ ਨਸ਼ਟ ਕਰਵਾਇਆ ਗਿਆ ਹੈ। ਪੁਲਿਸ ਨੇ ਇਹ ਨਸ਼ੀਲੇ ਪਦਾਰਥ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਬਰਾਮਦ ਕੀਤੀ ਸੀ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਜੀ ਨਿਲਾਂਬਰੀ ਜਗਦਲੇ ਨੇ ਦੱਸਿਆ ਕਿ ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥ ਐਨ.ਡੀ.ਪੀ.ਐਸ ਐਕਟ ਦੇ 32 ਮਾਮਲਿਆ ਨਾਲ ਸਬੰਧਿਤ ਹਨ, ਜਿਹਨਾ ਨੂੰ ਕਿ ਅੱਜ ਪੂਰੀ ਪਾਰਦਰਸ਼ਤਾ ਨਾਲ ਨਸ਼ਟ ਕਰਵਾਇਆ ਗਿਆ ਹੈ।
ਉਹਨਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆ ਖਿਲਾਫ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਵਿੱਚ ਪੂਰੀ ਤਰ੍ਹਾ ਕਾਰਗਰ ਸਾਬਤ ਹੋਈ ਹੈ, ਜਿਸ ਦੇ ਤਹਿਤ  ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਵੱਡੀ ਮਾਤਰਾ ਵਿੱਚ ਬ੍ਰਾਮਦਗੀ ਕੀਤੀ ਗਈ ਹੈ। ਜਿਹਨਾਂ ਵਿੱਚ ਬਰਾਮਦ ਹੋਏ ਨਸ਼ੀਲੇ ਪਦਾਰਥਾ ਨੂੰ ਅੱਜ ਨਸ਼ਟ ਕੀਤਾ ਗਿਆ ਹੈ।
ਇਸ ਦੌਰਾਨ ਐਸ.ਐਸ.ਪੀ ਡਾ. ਪ੍ਰਗਿਆ ਜੈਨ ਵੱਲੋਂ  ਪੁਲਿਸ ਵੱਲੋ ਨਸ਼ਿਆ ਵਿਰੁੱਧ ਕਾਰਵਾਈ ਦੇ ਨਤੀਜੇ ਜਾਰੀ ਕਰਦੇ ਹੋਏ ਦੱਸਿਆ ਕਿ ਪੁਲਿਸ ਵੱਲੋ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੌਰਾਨ ਮਾਰਚ 2025 ਤੋ ਲੈ ਕੇ ਹੁਣ ਤੱਕ 1199 ਮੁਕੱਦਮੇ ਦਰਜ ਕਰਕੇ 1800 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪਿਛਲੇ 19 ਮਹੀਨਿਆ ਦੌਰਾਨ ਨਸ਼ਾ ਤਸਕਰਾ ਦੀ 09 ਕਰੋੜ ਤੋ ਜਿਆਦਾ ਕੀਮਤ ਦੀ ਜਾਇਦਾਤ ਸਬੰਧਿਤ ਅਥਾਰਟੀ ਪਾਸੋ ਮੰਨਜੂਰੀ ਹਾਸਿਲ ਕਰਨ ਉਪਰੰਤ ਫਰੀਜ ਕਰਵਾਈ ਗਈ ਹੈ।

LEAVE A REPLY

Please enter your comment!
Please enter your name here