ਪੰਜਾਬ ਮੋਗਾ ਦੇ ਫੋਕਲ ਪੁਆਇੰਟ ਚ ਕਬਾੜ ਦੀ ਦੁਕਾਨ ਨੂੰ ਅੱਗ/ ਦੁਕਾਨ ਅੰਦਰ ਪਿਆ ਕਬਾੜ ਸੜ ਕੇ ਸੁਆਹ/ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਦ ਪਾਇਆ ਕਾਬੂ By admin - April 8, 2026 0 2 Facebook Twitter Pinterest WhatsApp ਮੋਗਾ ਦੇ ਫੋਕਲ ਪੁਆਇੰਟ ਇਲਾਕੇ ਵਿਚ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਦੀਪਕ ਇੰਡਸਟਰੀ ਵਿੱਚ ਅਚਾਨਕ ਅੱਗ ਲੱਗ ਗਈ। ਮੌਕੇ ਤੇ ਮੌਜੂਦ ਲੋਕਾਂ ਦੀ ਸੂਚਨਾ ਬਾਅਦ ਮੌਕ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਦੀ ਵਜ੍ਹਾ ਸ਼ਾਰਟ ਸਰਕਟ ਦੱਸੀ ਜਾ ਰਹੀ ਹੈ। ਇਸ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਦੁਕਾਨ ਅੰਦਰ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਤੇ ਛੇਤੀ ਪਾ ਲੈਣ ਕਾਰਨ ਵੱਡਾ ਹਾਦਸਾ ਟੱਲ ਗਿਆ ਹੈ। ਗੋਦਾਮ ਦੇ ਮਾਲਕ ਦੀਪਕ ਕੁਮਾਰ ਨੇ ਦਸਿਆ ਉਹ ਹਰ ਰੋਜ਼ ਦੀ ਤਰ੍ਹਾਂ ਗੋਦਾਮ ਬੰਦ ਕਰਕੇ ਘਰ ਚਲੇ ਗਏ ਸਨ। ਇਸ ਦੌਰਾਨ ਉਨ੍ਹਾਂ ਨੂੰ ਫੋਨ ਰਾਹੀਂ ਅੱਗ ਲੱਗਣ ਦੀ ਸੂਚਨਾ ਮਿਲੀ। ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਟੀਮ ਨੇ ਅੱਗ ਬੁਝਾਈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਹੈ। ਅੱਗ ਕਾਰਨ ਗੋਦਾਮ ਵਿੱਚ ਪਿਆ ਕਬਾੜ ਸੜ ਕੇ ਸੁਆਹ ਹੋ ਗਿਆ ਅਤੇ ਮਾਲਕ ਨੂੰ ਕਾਫੀ ਆਰਥਿਕ ਨੁਕਸਾਨ ਝੱਲਣਾ ਪਿਆ। ਫਾਇਰਮੈਨ ਬੇਅੰਤ ਸਿੰਘ ਦੇ ਦੱਸਣ ਮੁਤਾਬਕ ਸੂਚਨਾ ਮਿਲਣ ਬਾਅਦ ਟੀਮ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਇੱਕ ਫਾਇਰ ਟੈਂਡਰ ਰੋਜ਼ਾਨਾ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਇੱਥੇ ਤੈਨਾਤ ਰਹਿੰਦਾ ਹੈ। ਜੇ ਇੱਥੇ ਹਾਈਡ੍ਰੈਂਟ ਪੁਆਇੰਟ ਦੀ ਸੁਵਿਧਾ ਮੁਹੱਈਆ ਕਰਵਾ ਦਿੱਤੀ ਜਾਵੇ ਤਾਂ ਅੱਗ ਵਰਗੀਆਂ ਘਟਨਾਵਾਂ ‘ਤੇ ਹੋਰ ਵੀ ਜਲਦੀ ਕਾਬੂ ਪਾਇਆ ਜਾ ਸਕਦਾ ਹੈ।