ਪੰਜਾਬ ਰਮਦਾਸ ਖੇਤਰ ’ਚ ਵਿਕਾਸ ਕੰਮਾਂ ’ਚ ਖਾਮੀਆਂ ਦਾ ਪਰਦਾਫਾਸ਼/ ਛੱਪੜ ਬਣਾਉਣ ’ਚ ਘਟੀਆ ਮਟੀਰੀਅਲ ਵਰਤਣ ਦੇ ਇਲਜ਼ਾਮ/ ਵਿਧਾਇਕ ਧਾਰੀਵਾਲ ਦੇ ਹੁਕਮਾਂ ’ਤੇ ਠੇਕੇਦਾਰ ਖਿਲਾਫ ਕੇਸ ਦਰਜ By admin - April 9, 2026 0 3 Facebook Twitter Pinterest WhatsApp ਰਮਦਾਸ ਖੇਤਰ ਵਿੱਚ ਵਿਕਾਸੀ ਕੰਮਾਂ ਦੌਰਾਨ ਘਟੀਆ ਮਟੀਰੀਅਲ ਵਰਤਣ ਦੇ ਮਾਮਲੇ ਵਿੱਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੱਡਾ ਐਕਸ਼ਨ ਲੈਂਦਿਆਂ ਸੰਬੰਧਿਤ ਠੇਕੇਦਾਰ ਖਿਲਾਫ ਮੁਕੱਦਮਾ ਦਰਜ ਕਰਵਾ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਜਿਨ੍ਹਾਂ ਕੋਲ ਇਹ ਟੈਂਡਰ ਸੀ, ਉਨ੍ਹਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਉਹ ਪਹਿਲਾਂ ਤੋਂ ਹੀ ਠੇਕੇਦਾਰਾਂ ਨੂੰ ਗੁਣਵੱਤਾ ਬਾਰੇ ਸਖ਼ਤ ਹਦਾਇਤਾਂ ਦੇ ਰਹੇ ਹਨ ਅਤੇ ਖੁਦ ਵੀ ਮੌਕੇ ‘ਤੇ ਜਾ ਕੇ ਕੰਮ ਦੀ ਜਾਂਚ ਕਰਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮਟੀਰੀਅਲ ਦੀ ਗੁਣਵੱਤਾ ‘ਤੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰਮਦਾਸ ਵਿੱਚ ਬਣ ਰਹੇ ਛੱਪੜ ਦੌਰਾਨ ਪਿੱਲੀਆਂ ਇੱਟਾਂ, ਮਾੜਾ ਸੀਮੈਂਟ, ਘਟੀਆ ਬਜਰੀ ਅਤੇ ਰੇਤ ਦੀ ਵਰਤੋਂ ਹੋ ਰਹੀ ਸੀ, ਜਿਸ ਨੂੰ ਵੇਖ ਕੇ ਤੁਰੰਤ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਵਿੱਚ ਵੱਡੇ ਪੱਧਰ ‘ਤੇ ਵਿਕਾਸੀ ਕੰਮ ਜਿਵੇਂ ਕਿ ਸਟੇਡੀਅਮ, ਸੜਕਾਂ ਅਤੇ ਹੋਰ ਪ੍ਰੋਜੈਕਟ ਚੱਲ ਰਹੇ ਹਨ, ਇਸ ਲਈ ਇਹ ਜ਼ਰੂਰੀ ਹੈ ਕਿ ਹਰ ਕੰਮ ਵਿੱਚ ਮਿਆਰੀ ਸਮੱਗਰੀ ਵਰਤੀ ਜਾਵੇ। ਵਿਧਾਇਕ ਨੇ ਸਾਰੇ ਠੇਕੇਦਾਰਾਂ ਨੂੰ ਹੱਥ ਜੋੜ ਕੇ ਬੇਨਤੀ ਕੀਤੀ ਕਿ ਉਹ ਇਮਾਨਦਾਰੀ ਨਾਲ ਕੰਮ ਕਰਨ ਅਤੇ ਸਰਕਾਰ ਨੂੰ ਕਾਨੂੰਨੀ ਕਾਰਵਾਈ ਲਈ ਮਜਬੂਰ ਨਾ ਕਰਨ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਕੋਈ ਵੀ ਵਿਅਕਤੀ ਮਾੜਾ ਮਟੀਰੀਅਲ ਵਰਤਦਾ ਪਾਇਆ ਗਿਆ, ਤਾਂ ਉਸਦੇ ਖਿਲਾਫ ਇਸੇ ਤਰ੍ਹਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਵੀ ਸਪੱਸ਼ਟ ਹੁਕਮ ਹਨ ਕਿ ਕਿਸੇ ਵੀ ਠੇਕੇਦਾਰ ਨੂੰ ਕੋਈ ਰਿਆਇਤ ਨਾ ਦਿੱਤੀ ਜਾਵੇ ਅਤੇ ਸਿਰਫ਼ ਵਧੀਆ ਅਤੇ ਮਿਆਰੀ ਕੰਮ ਹੀ ਕਬੂਲ ਕੀਤਾ ਜਾਵੇ। ਉਨ੍ਹਾਂ ਦੋਹਰਾਇਆ ਕਿ ਪੰਜਾਬ ਵਿੱਚ ਵਿਕਾਸੀ ਕੰਮਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਪਹਿਲ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।