Uncategorized ਜਲੰਧਰ ਪੁਲਿਸ ਵੱਲੋਂ ਨਸ਼ਾ ਤਸ਼ਕਰੀ ਦੇ ਰੈਕੇਟ ਦਾ ਪਰਦਾਫਾਸ਼/ 13 ਕਿੱਲੋ ਹੈਰੋਇਨ, ਡਰੱਗ ਮਨੀ ਤੇ ਅਸਲੇ ਸਮੇਤ ਦੋ ਤਸਕਰ ਕਾਬੂ By admin - May 25, 2025 0 28 Facebook Twitter Pinterest WhatsApp ਜਲੰਧਰ ਪੁਲਿਸ ਨੇ ਇਕ ਵੱਡੇ ਡਰੱਗ ਤਸਕਰੀ ਨੈੱਟਵਰਕ ਦੇ ਪਰਦਾਫਾਸ਼ ਕੀਤਾ ਐ। ਪੁਲਿਸ ਨੇ ਦੋ ਮੁਲਜਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜੇ ਵਿਚੋਂ 13 ਕਿੱਲੋ ਹੈਰੋਇਨ, ਹਥਿਆਰ ਤੇ ਡਰੱਗ ਮਨੀ ਬਰਾਮਦ ਕੀਤੀ ਐ। ਫੜੇ ਗਏ ਮੁਲਜਮਾਂ ਦੀ ਪਛਾਣ ਸ਼ਿਵਮ ਸੋਢੀ ਉਰਫ਼ ਸ਼ਿਵਾ ਪੁੱਤਰ ਵਰਿੰਦਰ ਸੋਢੀ, ਵਾਸੀ ਨੇੜੇ ਲੰਮਾ ਪਿੰਡ ਚੌਕ ਸਿਮਰਨ ਐਨਕਲੇਵ ਵਜੋਂ ਹੋਈ ਹੈ। ਪੁਲਿਸ ਨੇ ਉਸ ਕੋਲੋਂ 5 ਕਿਲੋ ਹੈਰੋਇਨ ਅਤੇ 22,000 ਰੁਪਏ ਨਕਦ ਬਰਾਮਦ ਕੀਤਾ ਗਿਆ ਐ। ਪੁਲਿਸ ਰਿਮਾਂਡ ਦੌਰਾਨ ਲਗਾਤਾਰ ਪੁੱਛਗਿੱਛ ਤੋਂ ਬਾਅਦ ਸ਼ਿਵਮ ਤੋਂ 7 ਕਿਲੋ ਹੈਰੋਇਨ ਅਤੇ ਦੋ ਵਾਹਨ ਹੋਰ ਬਰਾਮਦ ਕੀਤੇ ਗਏ। ਪੁਛਗਿੱਛ ਦੌਰਾਨ ਉਸ ਨੇ ਇਸ ਮਾਮਲੇ ਵਿਚ ਬਰਿੰਦਰ ਸਿੰਘ ਉਰਫ਼ ਬੱਬੂ, ਪੁੱਤਰ ਦਵਿੰਦਰ ਸਿੰਘ ਵਾਸੀ ਅਮਰ ਨਗਰ, ਜਲੰਧਰ ਦੇ ਨਾਮ ਦੇ ਖੁਲਾਸਾ ਕੀਤਾ। ਪੁਲਿਸ ਨੇ ਬਰਿੰਦਰ ਨੂੰ ਗ੍ਰਿਫ਼ਤਾਰ ਕਰ ਕੇ ਉਸਦੇ ਕਬਜ਼ੇ ਵਿੱਚੋਂ ਇਕ ਕਿੱਲੋ ਹੈਰੋਇਨ ਤੇ ਹਥਿਆਰ ਬਰਾਮਦ ਕੀਤੇ ਹਨ। ਫੜੇ ਗਏ ਮੁਲਜਮਾਂ ਖਿਲਾਫ ਪਹਿਲਾਂ ਵੀ ਮਾਮਲੇ ਦਰਜ ਨੇ। ਪੁਲਿਸ ਨੇ ਦੋਵਾਂ ਕੋਲੋਂ 13 ਕਿਲੋਗ੍ਰਾਮ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ, 3 ਮੈਗਜੀਨ, 3 ਲਗਜ਼ਰੀ ਕਾਰਾਂ, ਅਤੇ 22,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਐ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਜਲੰਧਰ ਵਿੱਚ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ। ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਹੋਣ ਵਾਲੇ ਨੂੰ ਸਖ਼ਤ ਨਤੀਜੇ ਭੁਗਤਣੇ ਪੈਣਗੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਦੋਸ਼ੀਆਂ ਦੇ ਅਗਲੇ ਪਿਛਲੇ ਅਤੇ ਹਵਾਲਾ ਸਬੰਧਾ ਬਾਰੇ ਤਫਤੀਸ਼ ਜਾਰੀ ਹੈ, ਇਹਨਾ ਨਾਲ ਜੋ ਹੋਰ ਵਿਅਕਤੀ ਜੁੜੇ ਹੋਏ ਹਨ ਉਹਨਾ ਨੂੰ ਬਖਸ਼ਿਆਂ ਨਹੀਂ ਜਾਵੇਗਾ।