ਪੰਜਾਬ ਮਾਨਸਾ ਵਿਖੇ ਵਿਸ਼ਾਲ ਕਿਸਾਨ ਮੇਲੇ ਦਾ ਆਯੋਜਨ/ ਵੱਡੀ ਗਿਣਤੀ ਕਿਸਾਨਾਂ ਨੇ ਕੀਤੀ ਸ਼ਿਰਕਤ/ ਕਿਸਾਨਾਂ ਅੰਦਰ ਮੇਲੇ ਨੂੰ ਲੈ ਕੇ ਭਾਰੀ ਉਤਸ਼ਾਹ By admin - April 10, 2026 0 2 Facebook Twitter Pinterest WhatsApp ਮਾਨਸਾ ਵਿਖੇ ਜਿਲਾ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੇ ਲਈ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕਿਸਾਨਾਂ ਨੂੰ ਵੱਖ-ਵੱਖ ਫਸਲਾ ਅਤੇ ਬੀਜਾਂ ਦੇ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੇਲੇ ਵਿਚ ਜ਼ਿਲ੍ਹੇ ਭਰ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਮੇਲੇ ਦੇ ਦੌਰਾਨ ਫਸਲੀ ਵਿਭਿੰਨਤਾ ਨਾਲ ਜੁੜੇ ਕਿਸਾਨਾਂ ਵੱਲੋਂ ਆਪਣੀਆਂ ਫਸਲਾਂ ਸਬੰਧੀ ਪ੍ਰਦਰਸ਼ਨੀ ਵੀ ਲਗਾਈ ਗਈ। ਮੇਲੇ ਵਿਚ ਖੇਤੀ ਮਸ਼ੀਨਰੀ ਦੀ ਪ੍ਰਦਰਸ਼ਨਰੀ ਲਾਈ ਗਈ ਜਿਸ ਨੂੰ ਲੈ ਕੇ ਕਿਸਾਨਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਦੌਰਾਨ ਬਦਲਵੀਂ ਖੇਤੀ ਕਰਨ ਵਾਲੇ ਕਿਸਾਨਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਖੇਤੀਬਾੜੀ ਵਿਭਾਗ ਦੇ ਮੁੱਖ ਅਫਸਰ ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿੱਚ ਜ਼ਿਲਹੇ ਭਰਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਉਹਨਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਫਸਲਾਂ ਸਬੰਧੀ ਬੀਜਾਂ ਸਬੰਧੀ ਅਤੇ ਫਸਲੀ ਵਿਭਿੰਨਤਾ ਲਿਆਉਣ ਦੇ ਲਈ ਵੀ ਜਾਗਰੂਕ ਕੀਤਾ ਗਿਆ ਹੈ। ਇਸ ਦੌਰਾਨ ਉਹਨਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਵਿੱਚ ਬਦਲ ਦੇ ਮੌਸਮ ਅਤੇ ਬਾਰਿਸ਼ ਦੇ ਕਾਰਨ 30 ਏਕੜ ਦੇ ਕਰੀਬ ਫਸਲ ਪ੍ਰਭਾਵਿਤ ਹੋਈ ਹੈ ਜਿਸ ਸਬੰਧੀ ਰਿਪੋਰਟਾਂ ਬਣਾ ਕੇ ਸਰਕਾਰ ਨੂੰ ਭੇਜ ਦਿੱਤੀਆਂ ਗਈਆਂ ਮੇਲੇ ਦੇ ਦੌਰਾਨ ਆਮ ਆਦਮੀ ਪਾਰਟੀ ਦੇ ਨੇਤਾ ਪੁਸ਼ਪਿੰਦਰਵੀਰ ਸਿੰਘ ਚਹਿਲ ਨੇ ਵੀ ਸਮੂਲੀਅਤ ਕੀਤੀ ਉਹਨਾਂ ਵੱਲੋਂ ਫਸਲੀ ਵਿਭਿੰਨਤਾ ਦੇ ਵਿੱਚ ਨਾਮ ਕਮਾਉਣ ਵਾਲੇ ਕਿਸਾਨਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ