ਮਾਨਸਾ ਸੁਵਿਧਾ ਕੇਂਦਰ ਦੇ ਬਾਹਰ ਲੋਕਾਂ ਦੀ ਪ੍ਰਦਰਸ਼ਨ/ ਕਰਮਚਾਰੀਆਂ ਦੀ ਪੜਤਾਲ ਨੂੰ ਲੈ ਕੇ ਪ੍ਰਗਟਾਇਆ ਰੋਸ/ ਕੰਮ ਨਾ ਹੋਣ ’ਤੇ ਧਰਨਾ ਪ੍ਰਦਰਸ਼ਨ ਦੀ ਚਿਤਾਵਨੀ

0
2

ਮਾਨਸਾ ਦੇ ਸੁਵਿਧਾ ਕੇਂਦਰ ਦੇ ਬਾਹਰ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਇੱਥੇ ਕੰਮ ਕਰਵਾਉਣ ਆਏ ਲੋਕਾਂ ਨੇ ਕੰਮ ਵਿਚ ਦੇਰੀ ਨੂੰ ਲੈ ਕੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਲੋਕਾਂ ਦਾ ਇਲਜਾਮ ਸੀ ਕਿ ਉਹ ਸਵੇਰ ਤੋਂ ਕੰਮ ਕਰਵਾਉਣ ਲਈ ਆਏ ਹਨ ਪਰ ਸੁਵਿਧਾ ਕੇਂਦਰ ਦੇ ਮੁਲਜਮਾਂ ਨੇ ਹੜਤਾਲ ਦਾ ਹਵਾਲਾ ਦਿੰਦਿਆਂ ਕੰਮ ਤੋਂ ਮਨ੍ਹਾਂ ਕਰ ਦਿੱਤਾ ਹੈ, ਜਿਸ ਕਾਰਨ ਉਹ ਖੱਜਰ ਖੁਆਰ ਹੋ ਰਹੇ ਹਨ। ਸੁਵਿਧਾ ਕੇਂਦਰ ਦੇ ਬਾਹਰ ਖੜ੍ਹੇ ਲੋਕਾਂ ਨੇ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਦਾ ਕੰਮ ਨਾ ਹੋਇਆ ਤਾਂ ਉਹ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।
ਲੋਕਾਂ ਨੇ ਗਿਲਾ ਜਾਹਰ ਕੀਤਾ ਕਿ ਇੱਕ ਪਾਸੇ ਪੰਜਾਬ ਸਰਕਾਰ ਸਾਰੇ ਕੰਮ ਆਨਲਾਈਨ ਹੋਣ ਦੇ ਦਾਅਵੇ ਕਰ ਰਹੀ ਹੈ ਪਰ ਦੂਸਰੇ ਪਾਸੇ ਸੁਵਿਧਾ ਕੇਂਦਰਾਂ ਦੇ ਵਿੱਚ ਆਮ ਲੋਕਾਂ ਦੀ ਖੱਜਲ ਖਵਾਰੀ ਹੋ ਰਹੀ ਹੈ। ਉਹਨਾਂ ਸੁਵਿਧਾ ਕੇਂਦਰ ਦੇ ਕਰਮਚਾਰੀਆਂ ਤੇ ਵੀ ਆਪਣਾ ਗੁੱਸਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਜੇਕਰ ਉਨਾਂ ਨੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਨਾ ਹੈ ਤਾਂ ਸਾਰੇ ਲੋਕ ਉਹਨਾਂ ਦੇ ਨਾਲ ਧਰਨੇ ਤੇ ਬੈਠਣ ਦੇ ਲਈ ਮਜਬੂਰ ਨੇ ਪਰ ਗੇਟ ਬੰਦ ਕਰ ਕੇ ਉਹਨਾਂ ਨੂੰ ਖੱਜਲ ਖੁਆਰ ਨਾ ਕੀਤਾ ਜਾਵੇ। ਕਈ ਬਜ਼ੁਰਗ ਔਰਤਾਂ ਨੇ ਕਿਹਾ ਕਿ ਉਹ ਬਿਮਾਰ ਹੋਣ ਦੇ ਬਾਵਜੂਦ ਵੀ ਸਵੇਰ ਤੋਂ ਸੁਵਿਧਾ ਕੇਂਦਰ ਦੇ ਬਾਹਰ ਖੜੇ ਨੇ ਪਰ ਉਨਾਂ ਦੀ ਸਮੱਸਿਆ ਕਿਸੇ ਵੱਲੋਂ ਵੀ ਨਹੀਂ ਸੁਣੀ ਜਾ ਰਹੀ ਹੈ।
ਦੂਜੇ ਪਾਸੇ ਸੁਵਿਧਾ ਕੇਂਦਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਸਮੇਂ ਸਿਰ ਤਨਖਾਹ ਨਾ ਮਿਲਣ ਅਤੇ ਬੋਨਸ ਨਾ ਮਿਲਣ ਕਾਰਨ ਉਨਾਂ ਵੱਲੋਂ ਕਲਮ ਛੋੜ ਹੜਤਾਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਉਹਨਾਂ ਦਾ ਮਕਸਦ ਕਿਸੇ ਨੂੰ ਤੰਗ ਪਰੇਸ਼ਾਨ ਕਰਨਾ ਨਹੀਂ ਬਲਕਿ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਨੇ।

LEAVE A REPLY

Please enter your comment!
Please enter your name here