ਪੰਜਾਬ ਪੰਜਾਬ ਪੁਲਿਸ ਦਾ ਕਮਲ ਭਾਬੀ ਕਤਲ ਮਾਮਲੇ ’ਚ ਐਕਸ਼ਨ/ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਗ੍ਰਿਫਤਾਰ/ ਬੁਲਾਰਾ ਬਲਤੇਜ ਪੰਨੂ ਨੇ ਥਪਥਪਾਈ ਪੁਲਿਸ ਦੀ ਪਿੱਠ By admin - April 10, 2026 0 2 Facebook Twitter Pinterest WhatsApp ਪੰਜਾਬ ਪੁਲਿਸ ਨੇ ਕਮਲ ਭਾਬੀ ਦੇ ਕਤਲ ਮਾਮਲੇ ਵਿਚ ਲੋੜੀਂਦੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਉਸ ਨੂੰ ਦੁਬਈ ਤੋਂ ਗ੍ਰਿਫਤਾਰ ਕਰ ਕੇ ਲਿਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਬੁਲਾਰਾ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਕਾਰਵਾਈ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਅੰਦਰ ਕਰਾਈਮ ਕਰ ਕੇ ਕੋਈ ਵੀ ਬੱਚ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੁਲਿਸ ਪ੍ਰਸ਼ਾਸਨ ਹਰ ਤਰ੍ਹਾਂ ਦੇ ਕਰਾਈਮ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਜੋ ਕੋਈ ਵੀ ਕਾਨੂੰਨ ਹੱਥ ਵਿਚ ਲਵੇਗਾ, ਉਸ ਖਿਲਾਫ ਇਸੇ ਤਰ੍ਹਾਂ ਕਾਰਵਾਈ ਕੀਤੀ ਜਾਵੇਗੀ।