ਪੰਜਾਬ ਕਿਸਾਨ ਆਗੂ ਸਰਵਨ ਪੰਧੇਰ ਦਾ ਕੇਂਦਰ ਵੱਲ ਨਿਸ਼ਾਨਾ/ ਕਣਕ ਦੀ ਖ਼ਰੀਦ ’ਚ ਪੱਖਪਾਤ ਦੇ ਇਲਜ਼ਾਮ/ ਪੰਜਾਬ ਨੂੰ ਅਣਗੌਲਿਆਂ ਕਰਨ ’ਤੇ ਚੁੱਕੇ ਸਵਾਲ By admin - April 12, 2026 0 4 Facebook Twitter Pinterest WhatsApp ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਸਾਨਾਂ ਦੀ ਮੰਡੀਆਂ ਵਿਚ ਕਿਸਾਨਾਂ ਦੀ ਹੋ ਰਹੀ ਖੱਜਲ ਖੁਆਰੀ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਬੀਤੇ ਦਿਨੀਂ ਹੋਈ ਗੜ੍ਹੇਮਾਰੀ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਈ ਹੈ ਪਰ ਪੰਜਾਬ ਸਰਕਾਰ ਕਿਸਾਨਾਂ ਨੂੰ ਰਾਹਤ ਦੇਣ ਵਿਚ ਅਸਫਲ ਸਾਬਤ ਹੋਈ ਹੈ। ਇਸੇ ਤਰ੍ਹਾਂ ਕੇਂਦਰ ਸਰਕਾਰ ਵੀ ਮੀਂਹ ਨਾਲ ਪ੍ਰਭਾਵਿਤ ਹੋਈ ਕਣਕ ਨੂੰ ਲੈ ਕੇ ਕਿਸਾਨਾਂ ਨੂੰ ਅਣਗੋਲਿਆ ਕਰ ਰਹੀ ਹੈ। ਉਨ੍ਹਾਂ ਕਣਕ ਦੀ ਖਰੀਦ ਲਈ ਤੈਅ ਮਾਪਦੰਡਾਂ ਵਿਚ ਤੁਰੰਤ ਛੋਟ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਨੇ ਰਾਜਸਥਾਨ ਨੂੰ ਕਣਕ ਦੀ ਖਰੀਦ ਲਈ ਤੈਅ ਮਾਪਦੰਡਾਂ ਵਿਚ ਢਿੱਲ ਦੇ ਦਿੱਤੀ ਹੈ ਜਦਕਿ ਪੰਜਾਬ ਬਾਰੇ ਤੁਰੰਤ ਫੈਸਲਾ ਲੈਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ ਜੋ ਕਿਸਾਨਾਂ ਦੀ ਲੁੱਟ ਦਾ ਕਾਰਨ ਬਣ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਮੰਡੀਆਂ ਵਿਚ ਕਣਕ ਦੀ ਖਰੀਦ ਲਈ ਤੈਅ ਮਾਪਦੰਡਾਂ ਵਿਚ ਛੋਟ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਸ ਬਾਰੇ ਛੇਤੀ ਫੈਸਲਾ ਨਾ ਲਿਆ ਤਾਂ ਕਿਸਾਨ ਜਥੇਬੰਦੀਆਂ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੀਆਂ, ਜਿਸ ਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ।