ਪੰਜਾਬ ਬਰਨਾਲਾ ਦੇ ਪੱਤੀ ਰੋਡ ’ਤੇ ਥਾਰ ਗੱਡੀ ਦਾ ਕਹਿਰ/ ਮੋਟਰ ਸਾਇਕਲ ਸਵਾਰ ਨੂੰ ਮਾਰੀ ਭਿਆਨਕ ਟੱਕਰ/ ਮੌਕੇ ’ਤੇ ਹੋਈ ਮੌਤ, ਥਾਰ ਸਵਾਰ ਮੌਕੇ ਤੋਂ ਫਰਾਰ By admin - April 13, 2026 0 2 Facebook Twitter Pinterest WhatsApp ਬਰਨਾਲਾ ਦੇ ਪੱਤੀ ਰੋਡ ’ਤੇ ਤੇਜ਼ ਰਫਤਾਰ ਦਾ ਕਹਿਰ ਵੇਖਣ ਨੂੰ ਮਿਲਿਆ ਹੈ। ਇੱਥੇ ਇਕ ਤੇਜ਼ ਰਫਤਾਰ ਥਾਰ ਨੇ ਮੋਟਰ ਸਾਇਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਐਨੀ ਭਿਆਨਕ ਸੀ ਕਿ ਮੋਟਰ ਸਾਇਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 50 ਸਾਲਾ ਜਗਤਾਰ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਥਾਰ ਸਵਾਰ ਮੌਕੇ ਤੇ ਫਰਾਰ ਹੋ ਗਿਆ। ਜਗਤਾਰ ਸਿੰਘ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ਤੇ ਪਹੁੰਚੀ ਪੁਲਿਸ ਨੇ ਥਾਰ ਸਵਾਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਜਗਤਾਰ ਸਿੰਘ ਵਾਸੀ ਪੱਤੀ ਰੋਡ ਬਰਨਾਲਾ ਦੁਪਹਿਰ ਕਰੀਬ ਸਾਢੇ 12 ਵਜੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਹੇ ਸਨ ਜਦੋਂ ਉਹ ਪੱਤੀ ਰੋਡ ’ਤੇ ਪਹੁੰਚੇ ਤਾਂ ਇਕ ਥਾਰ ਗੱਡੀ ਨੇ ਭਿਆਨਕ ਟੱਕਰ ਮਾਰ ਦਿੱਤੀ ਅਤੇ ਥਾਰ ਗੱਡੀ ਵਾਲਾ ਮੌਕੇ ਤੋਂ ਫ਼ਰਾਰ ਹੋ ਗਿਆ। ਜਗਤਾਰ ਸਿੰਘ ਗੰਭੀਰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਬਰਨਾਲਾ ਦੇ ਐਮਰਜੈਂਸੀ ਵਿਖੇ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਦੀ ਟੀਮ ਵਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਥਾਰ ਸਵਾਰ ਪਿੰਡ ਬੱਲੋ ਦਾ ਸਰਪੰਚ ਦੱਸਿਆ ਜਾ ਰਿਹਾ ਹੈ। ਐਮਰਜੈਂਸੀ ਡਿਊਟੀ ਡਾਕਟਰ ਅਮੋਲਦੀਪ ਨੇ ਕਿਹਾ ਕਿ ਮ੍ਰਿਤਕ ਦੇਹ ਨੂੰ ਮੌਰਚਰੀ ਵਿਖੇ ਰੱਖ ਦਿੱਤਾ ਗਿਆ ਹੈ ਅਤੇ ਥਾਣਾ ਸਿਟੀ-1 ਵਿਚ ਰੁਕਾ ਭੇਜ ਦਿੱਤਾ ਗਿਆ ਹੈ। ਥਾਣਾ ਸਿਟੀ-1 ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਗਿਆਨ ਸਿੰਘ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਲਿਖੇ ਜਾ ਰਹੇ ਹਨ। ਜਾਂਚ ਤੋਂ ਬਾਅਦ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ ਅਮਲ ਵਿਚ ਲਿਆਂਦੀ ਜਾਵੇਗੀ।