ਬਰਨਾਲਾ ’ਚ ਠੇਕਾ ਲੁੱਟਣ ਦੀ ਨਾਕਾਮ ਕੋਸ਼ਿਸ਼/ ਕਰਿੰਦੇ ਦੀ ਬਹਾਦਰੀ ਨਾਲ ਟਲੀ ਵਾਰਦਾਤ/ ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਜਾਂਚ

0
2

 

ਬਰਨਾਲਾ ਦੇ ਪਿੰਡ ਬਡਬਰ ਵਿਖੇ ਬੀਤੀ ਰਾਤ ਉਸ ਸਮੇਂ ਦਹਿਸ਼ਤ ਵਾਲਾ ਮਹੌਲ ਬਣ ਗਿਆ ਜਦੋਂ ਤਿੰਨ ਹਥਿਆਰਬੰਦ ਲੁਟੇਰਿਆਂ ਵੱਲੋਂ ਇੱਕ ਸ਼ਰਾਬ ਦੇ ਠੇਕੇ ਨੂੰ ਲੁੱਟਣ ਦੀ ਨੀਅਤ ਨਾਲ ਉੱਥੇ ਮੌਜੂਦ ਕਰਿੰਦੇ ਉਤੇ ਹਮਲਾ ਕਰ ਦਿੱਤਾ ਪਰ ਕਰਿੰਦੇ ਦੀ ਬਹਾਦਰੀ ਕਾਰਨ ਲੁਟੇਰੇ ਲੁੱਟਣ ਵਿੱਚ ਕਾਮਯਾਬ ਨਹੀਂ ਹੋਏ। ਠੇਕੇ ਦੇ ਕਰਮਚਾਰੀ ਚੌਹਾਨ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਤਿੰਨ ਨਕਾਬਪੋਸ਼ ਲੁਟੇਰੇ ਹਥਿਆਰਾਂ ਨਾਲ ਲੈਸ ਹੋ ਕੇ ਮੋਟਰਸਾਈਕਲ ਤੇ ਸਵਾਰ ਹੋ ਕੇ ਪਹੁੰਚੇ ਇੱਕ ਮੋਟਰਸਾਈਕਲ ਉਤੇ ਬੈਠਾ ਰਿਹਾ ਦੇ ਜਣੇ ਹੱਥ ਵਿਚ ਦੇਸੀ ਕੱਟਾ ਤੇ ਹਥੌੜਾ ਫੜ ਕੇ ਠੇਕੇ ਵੱਲ ਆਏ ਅਤੇ ਗੋਲੀ ਮਾਰਨ ਦੀ ਧਮਕੀ ਦਿੰਦਿਆਂ ਨਕਦੀ ਦੀ ਮੰਗ ਕੀਤੀ। ਲੁਟੇਰਿਆਂ ਨੇ ਹਥੌੜੇ ਨਾਲ ਠੇਕੇ ਦੀ ਜਾਲੀ ਤੋੜਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਕਰਿੰਦੇ ਨੇ ਸ਼ਰਾਬ ਦੀਆਂ ਬੋਤਲਾਂ ਨਾਲ ਜਵਾਬੀ ਹਮਲਾ ਕੀਤਾ, ਜਿਸ ਤੋਂ ਬਾਅਦ ਲੁਟੇਰੇ ਮੌਕੇ ਤੇ ਫਰਾਰ ਹੋ ਗਏ। ਪੁਲਿਸ ਨੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਸ ਦੌਰਾਨ ਲੁਟੇਰਿਆਂ ਵੱਲੋਂ ਕੀਤੇ ਹਮਲੇ ਦੀ ਕਿਸੇ ਬਾਹਰੀ ਵਿਅਕਤੀ ਵੱਲੋਂ ਵੀਡੀਓ ਵੀ ਬਣਾਈ ਗਈ ਜਿਸ ਵਿੱਚ ਲੁਟੇਰੇ ਠੇਕੇ ਉਤੇ ਹਮਲਾ ਕਰਦੇ ਦਿਖਾਈ ਦੇ ਰਹੇ ਹਨ। ਠੇਕੇ ਦੇ ਕਰਿੰਦੇ ਵੱਲੋਂ ਬੋਤਲਾਂ ਨਾਲ ਜਵਾਬੀ ਹਮਲਾ ਕਰਨ ਅਤੇ ਲੋਕਾਂ ਦਾ ਇਕੱਠ ਹੁੰਦਾ ਦੇਖ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਠੇਕੇ ਦੇ ਕਰਮਚਾਰੀ ਵੱਲੋਂ ਮਾਲਕਾਂ ਨੂੰ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਨੇ ਅੱਗੇ ਪੁਲਿਸ ਨੂੰ ਸੂਚਿਤ ਕੀਤਾ।
ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਲੁਟੇਰਿਆਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਥਾਣਾ ਧਨੌਲਾ ਦੇ ਐਸਐਚ ਓ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਠੇਕੇ ਉਤੇ ਕੀਤੇ ਹਮਲੇ ਸਬੰਧੀ ਸੀਸੀਟੀਵੀ ਕੈਮਰੇ ਦੀ ਮਦਦ ਨਾਲ ਲੁਟੇਰਿਆਂ ਦੀ ਪੈੜ ਨੱਪੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਸਬ ਡਿਵੀਜ਼ਨ ਤਪਾ ਵਿੱਚ ਵੀ ਦੇਖੀਆਂ ਗਈਆਂ ਹਨ।  ਉਹਨਾਂ ਕਿਹਾ ਕਿ ਜਲਦੀ ਹੀ ਉਕਤਾਨ ਲੁਟੇਰਿਆਂ ਨੂੰ ਗ੍ਰਫਤਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here