ਪੰਜਾਬ ਜ਼ਲ੍ਹਿਆਂਵਾਲਾ ਬਾਗ ਵਿਖੇ ਸ਼ਰਧਾਜਲੀ ਦੇਣ ਪਹੁੰਚੇ ਸ਼ਹੀਦਾਂ ਦੇ ਪਰਿਵਾਰ/ ਆਪਣੇ ਪਰਿਵਾਰਕ ਮੈਂਬਰਾਂ ਦੀ ਸ਼ਹੀਦੀ ਨੂੰ ਕੀਤਾ ਯਾਦ/ ਸ਼ਹੀਦਾਂ ਦੇ ਪਰਿਵਾਰਾਂ ਨੂੰ ਬਣਦਾ ਮਾਣ ਨਾ ਦੇਣ ਦੇ ਲਾਏ ਇਲਜ਼ਾਮ By admin - April 13, 2026 0 2 Facebook Twitter Pinterest WhatsApp 13 ਅਪਰੈਲ 1919 ਨੂੰ ਵਾਪਰੇ ਜ਼ਲ੍ਹਿਆਵਾਲਾ ਬਾਗ ਹੱਥਿਆ ਕਾਂਡ ਨੂੰ ਵਾਪਰਿਆਂ ਭਾਵੇਂ 77 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਲੋਕਾਂ ਦੇ ਮਨਾਂ ਵਿਚ ਇਸ ਦੇ ਜ਼ਖਮ ਅਜੇ ਵੀ ਅੱਲੇ ਹਨ ਅਤੇ ਹਰ ਸਾਲ 13 ਅਪਰੈਲ ਨੂੰ ਵੱਡੀ ਗਿਣਤੀ ਲੋਕ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਹਨ। ਇਸੇ ਤਰ੍ਹਾਂ ਅੱਜ ਇੱਥੇ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰ ਜ਼ਲ੍ਹਿਆਵਾਲਾ ਬਾਗ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਨ। ਇੱਥੇ ਪਹੁੰਚੇ ਸ਼ਹੀਦਾਂ ਦੇ ਪਰਿਵਾਰਾਂ ਦਾ ਕਹਿਣਾ ਸੀ ਕਿ 13 ਅਪ੍ਰੈਲ 1919 ਦਾ ਜਲਿਆਂਵਾਲਾ ਬਾਗ ਹਤਿਆਕਾਂਡ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਇੱਥੇ ਆ ਕੇ ਜਨਰਲ ਡਾਇਰ ਵੱਲੋਂ ਕੀਤੇ ਗਏ ਕਤਲੇਆਮ ਦੀਆਂ ਯਾਦਾਂ ਫਿਰ ਤਾਜ਼ਾ ਹੋ ਜਾਂਦੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਆਜ਼ਾਦ ਹੋਏ 77 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ, ਪਰ ਸਰਕਾਰਾਂ ਵੱਲੋਂ ਅਜੇ ਤੱਕ ਸਾਨੂੰ ਯੋਗ ਸਨਮਾਨ ਨਹੀਂ ਮਿਲਿਆ। ਹਰ ਰੋਜ਼ ਹਜ਼ਾਰਾਂ ਸੈਲਾਨੀ ਅੰਮ੍ਰਿਤਸਰ ਪਹੁੰਚਦੇ ਹਨ ਅਤੇ ਜਲਿਆਂਵਾਲਾ ਬਾਗ ਵਿੱਚ ਸ਼ਹੀਦਾਂ ਨੂੰ ਨਮਨ ਕਰਦੇ ਹਨ। 13 ਅਪ੍ਰੈਲ 1919 ਦਾ ਜਲਿਆਂਵਾਲਾ ਬਾਗ ਹਤਿਆਕਾਂਡ ਵਿੱਚ ਸ਼ਹੀਦ ਹੋਏ ਸ਼ਹੀਦਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਸੈਲਾਨੀ ਪੁਹੰਚਦੇ ਹਨ ਇੱਥੇ ਸ਼ਰਧਾਂਜਲੀ ਦੇਣ ਤੋਂ ਬਾਅਦ ਉਹ ਆਪਣੇ ਸ਼ਹਿਰਾਂ ਵੱਲ ਵਾਪਸ ਜਾਂਦੇ ਹੋਏ ਇਹ ਸੌਂਹ ਲੈਂਦੇ ਹਨ ਕਿ ਦੇਸ਼ ਲਈ ਕੁਝ ਐਸਾ ਕਰਨਗੇ ਜੋ ਲੋਕ ਉਨ੍ਹਾਂ ਨੂੰ ਹਮੇਸ਼ਾਂ ਯਾਦ ਰੱਖਣ। ਜਦੋਂ ਅਸੀਂ ਜਲਿਆਂਵਾਲਾ ਬਾਗ ਵਿੱਚ ਦਾਖਲ ਹੁੰਦੇ ਹਾਂ, ਤਾਂ ਉਹ ਦਿਨ ਅੱਜ ਵੀ ਯਾਦ ਆ ਜਾਂਦਾ ਹੈ ਜਦੋਂ ਜਨਰਲ ਡਾਇਰ ਨੇ ਨਿਹੱਥੇ ਲੋਕਾਂ ‘ਤੇ ਗੋਲੀਆਂ ਚਲਾਉਣ ਦਾ ਹੁਕਮ ਦਿੱਤਾ ਸੀ। ਇੱਥੇ ਦੀਆਂ ਉਹ ਕੰਧਾਂ ਜਿਨ੍ਹਾਂ ‘ਤੇ ਅੱਜ ਵੀ ਗੋਲੀਆਂ ਦੇ ਨਿਸ਼ਾਨ ਹਨ, ਖੂਨੀ ਕੂਆਂ ਅਤੇ ਸਮਾਰਕ ਇਸ ਦਰਦਨਾਕ ਇਤਿਹਾਸ ਦੀ ਗਵਾਹੀ ਦਿੰਦੇ ਹਨ। ਦੂਰ-ਦੂਰ ਤੋਂ ਆਉਣ ਵਾਲੇ ਸੈਲਾਨੀ ਇਹ ਸਭ ਦੇਖਣ ਲਈ ਆਉਂਦੇ ਹਨ ਅਤੇ ਨਵੀਂ ਪੀੜ੍ਹੀ ਨੂੰ ਦੇਸ਼ਭਗਤੀ ਅਤੇ ਕੁਰਬਾਨੀ ਬਾਰੇ ਜਾਣਕਾਰੀ ਮਿਲਦੀ ਹੈ। ਜਦੋਂ ਕੋਈ ਵਿਅਕਤੀ ਇਹ ਨਿਸ਼ਾਨ ਵੇਖਦਾ ਹੈ ਤਾਂ ਅੱਜ ਵੀ ਰੌਂਗਟੇ ਖੜੇ ਹੋ ਜਾਂਦੇ ਹਨ ਅਤੇ ਉਹ ਸਮਾਂ ਅੱਖਾਂ ਸਾਹਮਣੇ ਆ ਜਾਂਦਾ ਹੈ। ਕਿਤਾਬਾਂ ਜਾਂ ਫਿਲਮਾਂ ਰਾਹੀਂ ਇਸ ਘਟਨਾ ਦਾ ਦਰਦ ਮਹਿਸੂਸ ਕਰਨਾ ਔਖਾ ਹੈ, ਪਰ ਇੱਥੇ ਆ ਕੇ ਅੰਗਰੇਜ਼ਾਂ ਦੀ ਕਰੂਰਤਾ ਸਿੱਧੀ ਅੱਖਾਂ ਦੇ ਸਾਹਮਣੇ ਨਜ਼ਰ ਆਉਂਦੀ ਹੈ। ਹਰ ਸੈਲਾਨੀ ਦੇ ਦਿਲ ਵਿੱਚ ਇੱਕੋ ਸਵਾਲ ਉੱਠਦਾ ਹੈ ਕਿ ਕੀ ਇਹ ਕੁਰਬਾਨੀਆਂ ਵਿਅਰਥ ਗਈਆਂ? ਅੱਜ ਅਸੀਂ ਆਜ਼ਾਦੀ ਦਾ ਅਨੰਦ ਮਾਣ ਰਹੇ ਹਾਂ ਅਤੇ ਖੁੱਲ੍ਹੀ ਹਵਾ ਵਿੱਚ ਸਾਹ ਲੈ ਰਹੇ ਹਾਂ। ਸ਼ਹੀਦਾਂ ਦੇ ਪਰਿਵਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਇੱਥੇ ਅਰਦਾਸ ਕਰਨ ਅਤੇ ਸ਼ਹੀਦਾਂ ਦੀਆਂ ਆਤਮਾਵਾਂ ਨੂੰ ਸ਼ਾਂਤੀ ਮਿਲੇ, ਇਸ ਲਈ ਆਉਂਦੇ ਹਨ। ਪਰਿਵਾਰਕ ਮੈਂਬਰਾਂ ਸੁਨੀਲ ਕਪੂਰ ਅਤੇ ਕਮਲ ਪੋੱਦਾਰ ਨੇ ਦੱਸਿਆ ਕਿ ਅੱਜ ਵੀ ਉਹ ਦ੍ਰਿਸ਼ ਉਨ੍ਹਾਂ ਦੀਆਂ ਅੱਖਾਂ ਸਾਹਮਣੇ ਆ ਜਾਂਦਾ ਹੈ ਅਤੇ ਰੂਹ ਕੰਬ ਉਠਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਪਰਿਵਾਰਾਂ ਲਈ ਕੋਈ ਵੱਡਾ ਕਦਮ ਨਹੀਂ ਚੁੱਕਿਆ ਗਿਆ। ਸਿਰਫ਼ ਖਾਸ ਦਿਨਾਂ ‘ਤੇ ਹੀ ਉਨ੍ਹਾਂ ਨੂੰ ਯਾਦ ਕੀਤਾ ਜਾਂਦਾ ਹੈ, ਬਾਕੀ ਸਮੇਂ ਭੁਲਾ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸ਼ਹੀਦ ਪਰਿਵਾਰਾਂ ਨੂੰ ਅਧਿਕਾਰਿਕ ਦਰਜਾ ਦਿੱਤਾ ਜਾਵੇ ਅਤੇ ਬ੍ਰਿਟਿਸ਼ ਸਮੇਂ ਲਗਾਇਆ ਗਿਆ ਦਾਗ ਹਟਾਇਆ ਜਾਵੇ। ਉਨ੍ਹਾਂ ਨੇ ਦੱਸਿਆ ਕਿ ਰੌਲਦ ਐਕਟ ਦੇ ਵਿਰੋਧ ਵਿੱਚ ਹੋ ਰਹੀ ਜਨਸਭਾ ਦੌਰਾਨ ਜਨਰਲ ਡਾਇਰ ਨੇ ਨਿਹੱਥੇ ਲੋਕਾਂ ‘ਤੇ ਗੋਲੀਆਂ ਚਲਾਈਆਂ, ਜਿਸ ਕਾਰਨ ਕਈ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਕੂਏਂ ਵਿੱਚ ਛਾਲਾਂ ਮਾਰੀਆਂ ਅਤੇ ਸ਼ਹੀਦ ਹੋ ਗਏ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅੱਜ ਵੀ ਕੁਝ ਹੀ ਪਰਿਵਾਰ ਬਚੇ ਹਨ ਜੋ ਆਪਣੇ ਸ਼ਹੀਦਾਂ ਨੂੰ ਮਾਨ-ਸਨਮਾਨ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ। ਸਰਕਾਰਾਂ ਆਉਂਦੀਆਂ ਜਾਂਦੀਆਂ ਰਹੀਆਂ ਹਨ, ਪਰ ਕਿਸੇ ਨੇ ਵੀ ਇਸ ਮਸਲੇ ‘ਤੇ ਗੰਭੀਰ ਧਿਆਨ ਨਹੀਂ ਦਿੱਤਾ। ਅੰਤ ਵਿੱਚ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ਼ਹੀਦ ਪਰਿਵਾਰਾਂ ਨੂੰ ਯੋਗ ਦਰਜਾ ਅਤੇ ਸਨਮਾਨ ਦਿੱਤਾ ਜਾਵੇ।