ਜਲੰਧਰ ’ਚ ਰਬੜ ਫੈਕਟਰੀ ਅੰਦਰ ਲੱਗੀ ਅੱਗ/ ਲੱਖਾਂ ਦਾ ਸਾਮਾਨ ਸੜ ਕੇ ਸੁਆਹ/ ਫਾਇਰ ਬ੍ਰਿਗੇਡ ਟੀਮਾਂ ਨੇ ਪਾਇਆ ਕਾਬੂ

0
2

ਜਲੰਧਰ ਸ਼ਹਿਰ ਦੇ ਉਦਯੋਗਿਕ ਖੇਤਰ ਵਿੱਚ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਅਨਮੋਲ ਰਬੜ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਐਨੀ ਤੇਜੀ ਨਾਲ ਫੈਲੀ ਕਿ ਉਸ ਨੇ ਕੁਝ ਮਿੰਟਾਂ ਵਿੱਚ ਭਿਆਨਕ ਰੂਪ ਅਖਤਿਆਰ ਕਰ ਲਿਆ। ਫੈਕਟਰੀ ਅੰਦਰ ਮੌਜੂਦ ਮਜ਼ਦੂਰਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਤਿੰਨ ਫਾਇਰ ਇੰਜਣਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ।
ਫਾਇਰ ਬ੍ਰਿਗੇਡ ਅਧਿਕਾਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਅਨਮੋਲ ਰਬੜ ਫੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਉਹ ਤੁਰੰਤ ਤਿੰਨ ਗੱਡੀਆਂ ਨਾਲ ਮੌਕੇ ‘ਤੇ ਪਹੁੰਚੇ। ਅੱਗ ਦੀ ਤੀਬਰਤਾ ਨੂੰ ਦੇਖਦੇ ਹੋਏ, ਫੋਮ ਸਪਰੇਅ ਕਰਕੇ ਅੱਗ ‘ਤੇ ਕਾਬੂ ਪਾਇਆ ਗਿਆ। ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਘਟਨਾ ਸਮੇਂ ਕੋਈ ਸੁਰੱਖਿਆ ਉਪਾਅ ਨਹੀਂ ਸਨ, ਅਤੇ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਫੈਕਟਰੀ ਵਿੱਚ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ।

LEAVE A REPLY

Please enter your comment!
Please enter your name here