ਪੰਜਾਬ ਫਤਹਿਗੜ੍ਹ ਸਾਹਿਬ ਦੀਆਂ ਮੰਡੀਆਂ ’ਚ ਰੁਲ ਰਹੇ ਕਿਸਾਨ/ ਖਰੀਦ ਨਾ ਹੋਣ ਤੇ ਘਟੀਆ ਬਾਰਦਾਨੇ ਦੀ ਲੱਗੇ ਇਲਜ਼ਾਮ/ ਕਿਸਾਨਾਂ ਨੇ ਸਰਕਾਰ ਤੋਂ ਛੇਤੀ ਖਰੀਦ ਦੀ ਕੀਤੀ ਮੰਗ By admin - April 13, 2026 0 3 Facebook Twitter Pinterest WhatsApp ਫਤਹਿਗੜ੍ਹ ਸਾਹਿਬ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਦੀ ਢਿੱਲੀ ਰਫਤਾਰ ਤੋਂ ਕਿਸਾਨ ਪ੍ਰੇਸ਼ਾਨ ਹਨ। ਕਿਸਾਨਾਂ ਦੇ ਦੱਸਣ ਮੁਤਾਬਕ ਉਹ ਕਈ ਕਈ ਦਿਨਾਂ ਤੋਂ ਕਣਕ ਲੈ ਕੇ ਮੰਡੀਆਂ ਵਿਚ ਬੈਠੇ ਹਨ ਪਰ ਅਜੇ ਤਕ ਖਰੀਦ ਨਹੀਂ ਹੋਈ। ਕਿਸਾਨਾਂ ਨੇ ਭਾਰਤੀ ਖੁਰਾਕ ਨਿਗਮ ਵੱਲੋਂ ਭੇਜੇ ਬਾਰਦਾਨੇ ਦੀ ਗੁਣਵੱਤਾ ਉਤੇ ਸੀ ਸਵਾਲ ਖੜ੍ਹੇ ਕੀਤੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਬਾਰਦਾਨਾ ਕਾਫੀ ਘਟੀਆ ਕੁਆਲਟੀ ਦਾ ਆ ਰਿਹਾ ਹੈ, ਜਿਸ ਕਾਰਨ ਕਿਸਾਨਾਂ ਦੇ ਨਾਲ ਨਾਲ ਆੜ੍ਹਤੀਂਏ ਵੀ ਪ੍ਰੇਸ਼ਾਨ ਹਨ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਜਨਾਰਥਲ ਕਲਾਂ ਅਨਾਜ ਮੰਡੀ ਦ ਦੌਰਾਨ ਕਰ ਕੇ ਘਟੀਆ ਬਾਰਦਾਨੇ ਲਈ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਸਰਕਾਰ ਨੂੰ ਇਸ ਪਾਸੇ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਚਨਾਰਥਲ ਕਲਾਂ ਅਨਾਜ ਮੰਡੀ ਦਾ ਦੌਰਾ ਕੀਤਾ। ਦੌਰੇ ਦੌਰਾਨ ਉਨ੍ਹਾਂ ਨੇ ਮੌਕੇ ‘ਤੇ ਜਾ ਕੇ ਹਾਲਾਤਾਂ ਦਾ ਜਾਇਜ਼ਾ ਲਿਆ, ਜਿੱਥੇ ਵੱਡੀ ਮਾਤਰਾ ਵਿੱਚ ਬਾਰਦਾਨਾ ਖਰਾਬ ਹਾਲਤ ਵਿੱਚ ਪਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਇਹ ਗੰਭੀਰ ਲਾਪਰਵਾਹੀ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ। ਨਾਗਰਾ ਨੇ ਇਸ ਮਸਲੇ ਨੂੰ ਤੁਰੰਤ ਹੱਲ ਕਰਨ ਦੀ ਮੰਗ ਕਰਦੇ ਹੋਏ FCI ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਨਾਲ ਹੀ ਫਤਿਹਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਵੀ ਇਹ ਮਾਮਲਾ ਲਿਆਂਦਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਖਰਾਬ ਬਾਰਦਾਨੇ ਨੂੰ ਤੁਰੰਤ ਬਦਲਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਹੋਰ ਪਰੇਸ਼ਾਨੀ ਨਾ ਝੇਲਣੀ ਪਵੇ। ਕੁੱਲ ਮਿਲਾ ਕੇ, ਫਤਿਹਗੜ੍ਹ ਸਾਹਿਬ ਦੀਆਂ ਅਨਾਜ ਮੰਡੀਆਂ ਵਿੱਚ ਪ੍ਰਬੰਧਾਂ ਦੀ ਕਮੀ ਸਾਫ਼ ਦਿਖਾਈ ਦੇ ਰਹੀ ਹੈ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਅਤੇ ਸੰਬੰਧਿਤ ਵਿਭਾਗ ਤੁਰੰਤ ਦਖ਼ਲ ਦੇ ਕੇ ਬਾਰਦਾਨੇ ਅਤੇ ਖਰੀਦ ਪ੍ਰਕਿਰਿਆ ਨਾਲ ਜੁੜੀਆਂ ਸਮੱਸਿਆਵਾਂ ਦਾ ਹੱਲ ਕਰਨ, ਤਾਂ ਜੋ ਉਨ੍ਹਾਂ ਨੂੰ ਹੋਰ ਨੁਕਸਾਨ ਤੋਂ ਬਚਾਇਆ ਜਾ ਸਕੇ।