ਪੰਜਾਬ ਮਾਨਸਾ ਮੰਡੀ ’ਚ ਖਰੀਦ ਨਾ ਹੋਣ ਤੋਂ ਕਿਸਾਨ ਪ੍ਰੇਸ਼ਾਨ/ ਕਿਸਾਨ ਮੰਡੀਆਂ ਅੰਦਰ ਰਾਤਾਂ ਗੁਜਾਰਨ ਲਈ ਮਜਬੂਰ By admin - April 14, 2026 0 2 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਪਹਿਲੀ ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ ਸੀ ਪਰ ਇਸ ਦੇ ਬਾਵਜੂਦ ਬਹੁਤੀਆਂ ਥਾਵਾਂ ਤੇ ਕਣਕ ਦੀ ਖਰੀਦ ਨਾ ਹੋਣ ਕਾਰਨ ਕਿਸਾਨ ਮੰਡੀਆਂ ਵਿਚ ਰਾਤਾਂ ਗੁਜਾਰਨ ਲਈ ਮਜਬੂਰ ਹੈ। ਗੱਲ ਜੇਕਰ ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀਬਾਘਾ ਦੀ ਅਨਾਜ ਮੰਡੀ ਦੀ ਕੀਤੀ ਜਾਵੇ ਤਾਂ ਇੱਥੇ ਵੀ ਕਿਸਾਨ ਕਈ ਕਈ ਦਿਨਾਂ ਤੋਂ ਕਣਕ ਲੈ ਕੇ ਬੈਠੇ ਹਨ ਪਰ ਕਣਕ ਦੀ ਖਰੀਦ ਨਹੀਂ ਹੋ ਰਹੀ। ਮੰਡੀ ਵਿਚ ਬੈਠੇ ਕਿਸਾਨਾਂ ਨੇ ਕਿਹਾ ਕਿ ਉਹ ਪਿਛਲੇ ਇੱਕ ਹਫਤੇ ਤੋਂ ਕਣਕ ਦੀ ਫਸਲ ਮੰਡੀ ਦੇ ਵਿੱਚ ਲੈ ਕੇ ਬੈਠੇ ਹੋਏ ਨੇ ਪਰ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਉਹਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ। ਉਹਨਾਂ ਕਿਹਾ ਕਿ ਜਿੱਥੇ ਪਿਛਲੇ ਦਿਨੀ ਹੋਈ ਬਰਸਾਤ ਅਤੇ ਗੜੇਮਾਰੀ ਦੇ ਕਾਰਨ ਜਿੱਥੇ ਕਣਕ ਦੇ ਝਾੜ ਉਤੇ ਅਸਰ ਪਿਆ ਹੈ ਉੱਥੇ ਹੀ ਮੰਡੀਆਂ ਵਿੱਚ ਵੀ ਰੁਲਣਾ ਪੈ ਰਿਹਾ ਹੈ। ਕਿਸਾਨਾਂ ਨੇ ਛੇਤੀ ਖਰੀਦ ਦੀ ਮੰਗ ਕੀਤੀ ਹੈ। ਕਿਸਾਨਾਂ ਦਾ ਇਲਜਾਮ ਹੈ ਕਿ ਖਰੀਦ ਇੰਸਪੈਕਟਰਾਂ ਦੀ ਹੜਤਾਲ ਹੋਣ ਕਾਰਨ ਕਿਸਾਨ ਮੰਡੀਆਂ ਦੇ ਵਿੱਚ ਬੈਠੇ ਨੇ ਪਰ ਦੂਸਰੇ ਪਾਸੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਮੰਡੀਆਂ ਦੇ ਵਿੱਚ ਖੱਜਲ ਖ਼ੁਆਰੀ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਨਾ ਤਾਂ ਮੰਡੀਆਂ ਦੇ ਵਿੱਚ ਵਾਰਦਾਨਾ ਪਹੁੰਚ ਰਿਹਾ ਤੇ ਨਾ ਹੀ ਖਰੀਦ ਕਰਵਾਉਣ ਦੇ ਲਈ ਅਧਿਕਾਰੀ ਪਹੁੰਚ ਰਹੇ ਨੇ। ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਣਕ ਦੇ ਸੀਜ਼ਨ ਦੇ ਦੌਰਾਨ ਕਿਸਾਨਾਂ ਦੀ ਖੱਜਲ ਖੁਆਰੀ ਕਰਨ ਵਾਲੇ ਖਰੀਦ ਇੰਸਪੈਕਟਰਾਂ ਤੇ ਕਾਰਵਾਈ ਕੀਤੀ ਜਾਵੇ ਕਿਉਂਕਿ ਕਿਸਾਨ ਪਹਿਲਾਂ ਹੀ ਕੁਦਰਤੀ ਮਾਰ ਚੱਲ ਰਿਹਾ ਹੈ ਅਤੇ ਹੁਣ ਮੰਡੀਆਂ ਦੇ ਵਿੱਚ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ।