ਨਾਭਾ ਪਹੁੰਚੇ ਸੀਐਮ ਮਾਨ ਤੇ ਸੁਪਰੀਮੋ ਕੇਜਰੀਵਾਲ ਦਾ ਵੱਡਾ ਐਲਾਨ/ ਪੰਜਾਬ ’ਚੋਂ ਨਸ਼ਿਆਂ ਦੇ ਖਾਤਮੇ ਲਈ ਦੁਹਰਾਈ ਵਚਨਬੱਧਤਾ/ ਕਿਹਾ, ਪਿਛਲੀਆਂ ਸਰਕਾਰਾਂ ਨੇ ਸ਼ੁਰੂ ਕੀਤੀ ਸੀ ਨਸ਼ਿਆਂ ਰੂਪੀ ਅਲਾਮਤ

0
32

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ ਐ। ਨਾਭਾ ਵਿਖੇ ਅਗਰਵਾਲ ਸਭਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਖ਼ਤਰੇ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਇਹ ਮੁਹਿੰਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਸਫ਼ਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ, ਜੋ ਆਮ ਆਦਮੀ ਦੇ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਨੇਕ ਕਾਰਜ ਲਈ ਦਿਲੋਂ ਸਮਰਥਨ ਦੇਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਦੇਸ਼ ਦਾ ਪ੍ਰਗਤੀਸ਼ੀਲ ਅਤੇ ਮੋਹਰੀ ਸੂਬਾ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਪਵੇਗਾ, ਜਿਸ ਲਈ ਲੋਕਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ ਅਤੇ ਇਸ ਦਾ ਸਮਰਥਨ ਕਰਨਾ ਹਰ ਕਿਸੇ ਦਾ ਨੈਤਿਕ ਫ਼ਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਨਸ਼ਿਆਂ ਦਾ ਸਰਾਪ ਖ਼ਤਮ ਨਹੀਂ ਹੋ ਜਾਂਦਾ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹੁਣ ਲਈ ਬੁਲਡੋਜ਼ਰ ਮੁਹਿੰਮ ਨੂੰ ਕਿਸੇ ਅੰਤਿਮ ਸਿੱਟੇ ਤੱਕ ਪਹੁੰਚਾਉਣ ਤੱਕ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨਸ਼ੇ ਦੇ ਵਪਾਰ ਨੂੰ ਡੂੰਘੀ ਸੱਟ ਵੱਜੇ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਸਿਰਫ਼ ਨਸ਼ਾ ਵੇਚਣ ਵਾਲਿਆਂ ਨੂੰ ਸਰਪ੍ਰਸਤੀ ਦਿੱਤੀ, ਸਗੋਂ ਉਹ ਖ਼ੁਦ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਇਹ ਕਾਰੋਬਾਰ ਚਲਾਉਂਦੇ ਸਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ਦੇ ਖ਼ਤਰੇ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ ਅਤੇ ਇਹ ਆਪਣੇ ਨੌਜਵਾਨਾਂ ਨੂੰ ਇਸ ਖ਼ਤਰੇ ਦਾ ਸ਼ਿਕਾਰ ਨਹੀਂ ਹੋਣ ਦੇਵੇਗੀ।

LEAVE A REPLY

Please enter your comment!
Please enter your name here