ਪੰਜਾਬ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਖੁੱਲ੍ਹਿਆ ਨਵਾਂ ਸੂਚਨਾ ਦਫਤਰ/ ਜਥੇਦਾਰ ਗਿਆਨੀ ਕੁਲਦੀਪ ਗੜਗੱਜ ਨੇ ਕੀਤਾ ਉਦਘਾਟਨ By admin - April 14, 2026 0 2 Facebook Twitter Pinterest WhatsApp ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਪ੍ਰਬੰਧਕੀ ਬਲਾਕ ਵਿੱਚ ਬਣੇ ਨਵੇਂ ਸੂਚਨਾ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਮੂਲ ਮੰਤਰ ਦੇ ਜਾਪ ਕੀਤੇ ਗਏ ਉਪਰੰਤ ਗੁਰੂ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ। ਆਪਣੇ ਸੰਬੋਧਨ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਦਫਤਰ ਖੁੱਲ੍ਹਣ ਨਾਲ ਦੇਸ਼ਾਂ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਵਿਚ ਸੌਖ ਹੋਵੇਗੀ। ਉਹਨਾਂ ਨੇ ਦੱਸਿਆ ਕਿ ਸੂਚਨਾ ਅਫਸਰ ਹਰਪ੍ਰੀਤ ਸਿੰਘ ਪ੍ਰੇਮ ਭਾਵ ਨਾਲ ਲੰਮੇ ਸਮੇਂ ਤੋਂ ਇੱਥੇ ਸੇਵਾਵਾਂ ਦੇ ਰਹੇ ਹਨ ਅਤੇ ਅੱਜ ਉਹਨਾਂ ਦੇ ਨਵੇਂ ਦਫਤਰ ਦੇ ਤਿਆਰ ਹੋਣ ਤੇ ਗੁਰੂ ਚਰਨਾਂ ਵਿੱਚ ਅਰਦਾਸ ਬੇਨਤੀ ਕਰਕੇ ਇਸ ਦਫਤਰ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਬੁਲਾਰੇ ਅਤੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਨਵੇਂ ਦਫਤਰ ਤੇ ਬਣਨ ਦੀਆਂ ਮੁਬਾਰਕਾਂ ਦਿੱਤੀਆਂ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਸੰਗਤਾਂ ਇੱਥੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ ਉੱਥੇ ਕਿਸੇ ਤਰ੍ਹਾਂ ਦੇ ਸਹਿਯੋਗ, ਜਾਣਕਾਰੀ ਲਈ ਉਹ ਇਸ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ।