ਪੰਜਾਬ ਬੇਅਦਬੀ ਮਾਮਲਿਆਂ ਸਬੰਧੀ ਬਿੱਲ ’ਤੇ ਸਿਆਸਤ ਗਰਮਾਈ/ ਅਕਾਲੀ ਆਗੂ ਬੰਟੀ ਰੋਮਾਣਾ ਨੇ ਦਿੱਤਾ ਸਖ਼ਤ ਪ੍ਰਤੀਕਰਮ/ ਸੱਤਾਧਾਰੀ ਧਿਰ ’ਤੇ ਬੇਅਦਬੀਆਂ ਦੀ ਸ਼ੁਰੂਆਤ ਦੇ ਇਲਜ਼ਾਮ By admin - April 14, 2026 0 4 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਸਬੰਧੀ ਲਿਆਂਦੇ ਬਿੱਲ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਇਸੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਬੇਅਦਬੀਆਂ ਦੇ ਮੁੱਦੇ ਉਤੇ ਸਿਆਸਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਅਕਾਲੀ ਦਲ ਨੇ ਇਹ ਬਿੱਲ 2008 ਵਿਚ ਲਿਆਂਦਾ ਸੀ ਜੋ ਐਨਾ ਲੰਮਾ ਸਮਾਂ ਬੀਤਣ ਬਾਅਦ ਵੀ ਪੈਡਿੰਗ ਪਿਆ ਹੈ। ਪਰ ਹੁਣ ਸਰਕਾਰ ਨੇ ਉਸੇ ਨੂੰ ਹੀ ਨਵਾਂ ਰੂਪ ਦੇ ਕੇ ਪੇਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬੇਅਦਬੀਆਂ ਦਾ ਦੌਰ ਆਮ ਆਦਮੀ ਪਾਰਟੀ ਦੇ ਹੋਂਦ ਵਿਚ ਆਉਣ ਬਾਅਦ ਹੀ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਬੇਅਦਬੀ ਰੋਕਣ ਲਈ ਸੰਜੀਦਾ ਸੀ ਤਾਂ ਉਸ ਨੂੰ ਪੁਰਾਣੇ ਬਿੱਲ ਨੂੰ ਪਾਸ ਕਰਵਾਉਣ ਲਈ ਪੈਰਵਈ ਕਰਨੀ ਚਾਹੀਦੀ ਸੀ ਪਰ ਸਰਕਾਰ ਨੇ ਅਜਿਹੇ ਨਹੀਂ ਕੀਤਾ ਅਤੇ ਪੁਰਾਣੇ ਬਿੱਲ ਨੂੰ ਨਵਾਂ ਰੂਪ ਦੇ ਕੇ ਸਿਆਸਤ ਕੀਤੀ ਜਾ ਰਹੀ ਹੈ।