ਜਲੰਧਰ ਦੇ ਪਟੋਲ ਚੌਕ ’ਚ ਆਬਕਾਰੀ ਵਿਭਾਗ ਦਾ ਛਾਪਾ/ ਨਾਜਾਇਜ਼ ਸ਼ਰਾਬ ਵੇਚਣ ਵਾਲਾ ਨੌਜਵਾਨ ਗ੍ਰਿਫ਼ਤਾਰ/ ਨਾਜਾਇਜ਼ ਸ਼ਰਾਬ ਵੇਚਣ ਦੀ ਮਿਲੀ ਸੀ ਸੂਚਨਾ

0
2

ਜਲੰਧਰ ਦੇ ਪਟੇਲ ਚੌਕ ‘ਤੇ ਆਬਕਾਰੀ ਵਿਭਾਗ ਨੇ ਛਾਪੇਮਾਰੀ ਕਰ ਕੇ ਇਕ ਨੌਜਵਾਨ ਨੂੰ ਨਾਜਾਇਜ਼ ਸ਼ਰਾਬ ਵੇਚਣ ਦੇ ਇਲਜ਼ਾਮ ਹੇਠ ਕਾਬੂ ਕੀਤਾ ਹੈ। ਕਾਬੂ ਕੀਤੇ ਮੁਲਜਮ ਦੀ ਪਛਾਣ ਇਰਸ਼ਾਦ ਵਾਸੀ ਗਾਂਧੀ ਕੈਂਪ ਵਜੋਂ ਹੋਈ ਹੈ। ਵਿਭਾਗ ਦੇ ਦੱਸਣ ਮੁਤਾਬਕ ਉਹ ਮਹੀਨੇ ਤੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰ ਰਿਹਾ ਸੀ। ਵਿਭਾਗ ਨੇ ਮੌਕੇ ਤੋਂ ਸ਼ਰਾਬ ਦੇ ਡੱਬੇ ਵੀ ਬਰਾਮਦ ਕੀਤੇ ਹਨ। ਪੁਲਿਸ ਨੇ ਸੰਜੂ ਨਾਮ ਦੇ ਇੱਕ ਹੋਰ ਵਿਅਕਤੀ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।
ਜਾਣਕਾਰੀ ਅਨੁਸਾਰ, ਆਬਕਾਰੀ ਵਿਭਾਗ ਨੂੰ ਇਲਾਕੇ ਵਿੱਚ ਨਾਜਾਇਜ਼ ਸ਼ਰਾਬ ਵੇਚਣ ਦੀ ਸੂਚਨਾ ਮਿਲੀ। ਈਟੀਓ ਅਮਨਦੀਪ ਪੁਰੀ ਦੀ ਅਗਵਾਈ ਵਾਲੀ ਇੱਕ ਟੀਮ ਨੇ ਜਾਲ ਵਿਛਾ ਕੇ ਇੱਕ ਨੌਜਵਾਨ ਨੂੰ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਰੰਗੇ ਹੱਥੀਂ ਕਾਬੂ ਕੀਤਾ। ਆਬਕਾਰੀ ਵਿਭਾਗ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here