ਪੰਜਾਬ ਫਤਿਹਗੜ੍ਹ ਸਾਹਿਬ ਵਿਖੇ ਗੈਂਗਵਾਰ ਦੌਰਾਨ ਨੌਜਵਾਨ ਜ਼ਖ਼ਮੀ/ ਗੰਭੀਰ ਹਾਲਤ ’ਚ ਹਸਪਤਾਲ ਦਾਖਲ/ ਐਸਐਸਪੀ ਵੱਲੋਂ ਤਿੰਨ ਟੀਮਾਂ ਬਣਾ ਕੇ ਭਾਲ ਕੀਤੀ ਸ਼ੁਰੂ By admin - April 14, 2026 0 3 Facebook Twitter Pinterest WhatsApp ਫਤਿਹਗੜ੍ਹ ਸਾਹਿਬ ਵਿੱਚ ਪੁਰਾਣੀ ਰੰਜਿਸ਼ ਦੇ ਚਲਦੇ ਗੈਂਗਵਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਰਵਿੰਦਰ ਸਿੰਘ ਉਰਫ਼ ਪਿੰਦਾ ਵਾਸੀ ਸੈਦਪੁਰ ਆਪਣੇ ਦੋ ਸਾਥੀਆਂ ਨਾਲ ਐਸਡੀਐਮ ਦਫ਼ਤਰ ਵੱਲ ਜਾ ਰਿਹਾ ਸੀ। ਇਸੇ ਦੌਰਾਨ ਉਹ ਮਾਧੋਪੁਰ ਪੁਲ ਦੇ ਨੇੜੇ ਜੂਸ ਪੀਣ ਲਈ ਰੁਕੇ ਜਿੱਥੇ ਦੋ ਗੱਡੀਆਂ ਵਿੱਚ ਆਏ ਹਮਲਾਵਰਾਂ ਨੇ ਪਹਿਲਾਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਅਤੇ ਫਿਰ ਗੰਡਾਸੀਆਂ ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਪਰਵਿੰਦਰ ਸਿੰਘ ਨੂੰ ਕਰੀਬ 13 ਸੱਟਾਂ ਲੱਗੀਆਂ ਹਨ ਅਤੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਪੈਟਰੋਲਿੰਗ ਟੀਮ ਮੌਕੇ ‘ਤੇ ਪਹੁੰਚ ਕੇ ਜਖਮੀਆਂ ਨੂੰ ਹਸਪਤਾਲ ਭੇਜਿਆ, ਜਦਕਿ ਹਮਲਾਵਰ ਫਰਾਰ ਹੋ ਗਏ। ਪੁਲਿਸ ਮੁਤਾਬਕ ਦੋਵੇਂ ਧਿਰਾਂ ਵਿਚਕਾਰ ਪਹਿਲਾਂ ਤੋਂ ਰੰਜਿਸ਼ ਚੱਲ ਰਹੀ ਸੀ। ਕੁਝ ਦੋਸ਼ੀਆਂ ਦੇ ਨਾਮ ਸਾਹਮਣੇ ਆਏ ਹਨ ਅਤੇ ਐਸਐਸਪੀ ਵੱਲੋਂ ਤਿੰਨ ਟੀਮਾਂ ਬਣਾ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।