Uncategorized ਲੁਧਿਆਣਾ ਜ਼ਿਮਨੀ ਚੋਣ ਨੂੰ ਲੈ ਕੇ ਬੋਲੇ ਖਜਾਨਾ ਮੰਤਰੀ ਹਰਪਾਲ ਚੀਮਾ/ ਜ਼ਿਮਨੀ ਚੋਣ ਭਾਰੀ ਬਹੁਮਤ ਨਾਲ ਜਿੱਤਣ ਦਾ ਕੀਤਾ ਦਾਅਵਾ By admin - May 26, 2025 0 6 Facebook Twitter Pinterest WhatsApp ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਲੁਧਿਆਣਾ ਜ਼ਿਮਨੀ ਚੋਣ ਭਾਰੀ ਬਹੁਮਤ ਨਾਲ ਜਿੱਤਣ ਦਾ ਦਾਅਵਾ ਕੀਤਾ ਐ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਤੋਂ ਖੁਸ਼ ਨੇ ਇਸ ਲਈ ਲੁਧਿਆਣਾ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਸ਼ਾਨ ਨਾਲ ਜਿੱਤੇਗੀ। ਕੈਬਨਿਟ ਮੰਤਰੀ ਅੱਜ ਦਿੜ੍ਹਬਾ ਹਲਕੇ ਦੇ ਪਿੰਡ ਹਰਿਆਊ ਵਿਖੇ ਨਹਿਰੀ ਪਾਣੀ ਦੀ ਪਾਈਪ ਲਾਈਨ ਦੀ ਸ਼ੁਰੂਆਤ ਕਰਨ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਨੇ ਤਿੰਨ ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਗਈ ਪਾਈਪ ਲਾਈਨ ਦਾ ਉਦਘਾਟਨ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਆਪਣੇ ਕਿਸਾਨਾਂ ਨੂੰ ਪਾਣੀ ਦੇਣ ਲਈ ਵੱਡੇ ਪੱਧਰ ਤੇ ਕੰਮ ਕਰ ਰਹੀ ਐ, ਜਿਸ ਕਾਰਨ ਪੰਜਾਬ ਕੋਲ ਹੁਣ ਕਿਸੇ ਹੋਰ ਨੂੰ ਦੇਣ ਲਈ ਵਾਧੂ ਪਾਣੀ ਮੌਜੂਦ ਨਹੀਂ ਐ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਬਚਤ ਹੁੰਦੀ ਐ, ਉੱਥੇ ਹੀ ਨਹਿਰੀ ਪਾਣੀ ਨਾਲ ਫਸਲਾਂ ਦੇ ਝਾੜ ਵਿਚ ਵੀ ਵਾਧਾ ਹੁੰਦਾ ਐ ਜੋ ਵਾਤਾਵਰਣ ਤੇ ਕਿਸਾਨਾਂ ਲਈ ਲਾਹੰਵੰਦ ਐ। ਹਰਪਾਲ ਸਿੰਘ ਚੀਮਾ ਨੇ ਕਿਹਾ ਹਲਕੇ ਦਾ ਕੋਈ ਵੀ ਪਿੰਡ ਸਾਡੇ ਕੋਲੇ ਪ੍ਰੋਜੈਕਟ ਲੈ ਕੇ ਆਉਂਦਾ ਹੈ ਤਾਂ ਉਸ ਦੀ ਮੰਗ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਿੰਡ ਹਰਿਆਊ ਦੇ ਨਿਵਾਸੀ ਹਰਪ੍ਰੀਤ ਸਿੰਘ ਨੇ ਵੀ ਦੱਸਿਆ ਕਿ 50 ਸਾਲਾਂ ਬਾਅਦ ਸਾਡੇ ਖੇਤਾਂ ਨੂੰ ਨਹਿਰੀ ਪਾਣੀ ਮਿਲੂਗਾ ਜਿਸ ਨਾਲ ਸਾਨੂੰ ਬਹੁਤ ਵੱਡਾ ਫਾਇਦਾ ਹੋਵੇਗਾ ਇਸ ਲਈ ਅਸੀਂ ਸਰਦਾਰ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦੇ ਹਾਂ।