ਗੁਰਦਾਸਪੁਰ ਦੀਆਂ ਮੰਡੀਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ/ਕਣਕ ਦੀ ਫ਼ਸਲ ਦੇ ਭਰੇ ਸੈਂਪਲ/ ਕਿਸਾਨਾਂ ਤੇ ਆੜ੍ਹਤੀਆਂ ਨਾਲ ਕੀਤੀ ਗੱਲਬਾਤ

0
2

ਮੌਸਮੀ ਮਾਰ ਕਾਰਨ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਕੇਂਦਰ ਸਰਕਾਰ ਦੀ ਵਿਸ਼ੇਸ਼ ਟੀਮ ਗੁਰਦਾਸਪੁਰ ਦੀਆਂ ਮੰਡੀਆਂ ਦਾ ਦੌਰਾ ਕਰਨ ਪਹੁੰਚੀ। ਟੀਮ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦੇ ਦੌਰੇ ਦੌਰਾਨ ਕਣਕ ਦੀ ਗੁਣਵੱਤਾ ਦੀ ਜਾਂਚ ਕੀਤੀ ਅਤੇ ਅਗਲੇਰੀ ਕਾਰਵਾਈ ਲਈ ਸੈਂਪਲ ਇਕੱਤਰ ਕੀਤੇ। ਕੇਂਦਰੀ ਟੀਮ ਨੇ ਮੰਡੀਆਂ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਵੀ ਕੀਤੀ। ਕਿਸਾਨਾਂ ਨੇ ਟੀਮ ਅੱਗੇ ਆਪਣਾ ਦੁੱਖੜਾ ਸੁਣਾਉਂਦਿਆਂ ਖ਼ਰਾਬ ਹੋਈ ਫ਼ਸਲ ‘ਤੇ ਲਗਾਈ ਜਾਣ ਵਾਲੀ ਵੈਲਿਊ ਕੱਟ  ਨੂੰ ਖ਼ਤਮ ਕਰਨ ਅਤੇ  ਖ਼ਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਮੰਗ ਕੀਤੀ। ਕੇਂਦਰੀ ਅਧਿਕਾਰੀਆਂ ਨੇ ਆਪਣੀਆਂ ਸਿਫਾਰਸ਼ਾਂ ਜਲਦ ਤੋਂ ਜਲਦ ਕੇਂਦਰ ਵੱਲ ਭੇਜਣ ਦਾ ਭਰੋਸਾ ਦਿੱਤਾ।
ਇਸ ਮੌਕੇ ਤੇ ਗੱਲਬਾਤ ਕਰਦਿਆਂ AFSC ਕੰਵਲਜੀਤ ਸਿੰਘ ਅਤੇ ਆੜਤੀ  ਅਸ਼ੋਕ ਵੈਦ ਨੇ ਕਿਹਾ ਕਿ ਬਾਰਿਸ਼ ਕਾਰਨ ਕਣਕ ਦੇ ਦਾਣੇ ਦੀ ਚਮਕ ਫਿੱਕੀ ਪੈ ਗਈ ਹੈ ਅਤੇ ਨਮੀ ਦੀ ਮਾਤਰਾ ਵਿੱਚ ਵੀ ਵਾਧਾ ਹੋਇਆ ਹੈ। ਟੀਮ ਦੇ ਮੈਂਬਰਾਂ ਨੇ ਵੱਖ-ਵੱਖ ਢੇਰੀਆਂ ਤੋਂ ਕਣਕ ਦੇ ਸੈਂਪਲ ਲਏ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਪ੍ਰਭਾਵਿਤ ਫ਼ਸਲ ਸਰਕਾਰ ਵੱਲੋਂ ਨਿਰਧਾਰਿਤ ਮਾਪਦੰਡਾਂ (FAQ) ਵਿੱਚ ਕਿੰਨੀ ਕੁ ਢਿੱਲ ਦੀ ਹੱਕਦਾਰ ਹੈ।
ਦੌਰੇ ਦੌਰਾਨ ਕਿਸਾਨਾਂ ਨੇ ਟੀਮ ਅੱਗੇ ਆਪਣਾ ਦੁੱਖੜਾ ਸੁਣਾਉਂਦਿਆਂ ਮੰਗ ਕੀਤੀ ਕਿ ਖ਼ਰਾਬ ਹੋਈ ਫ਼ਸਲ ‘ਤੇ ਲਗਾਈ ਜਾਣ ਵਾਲੀ ਵੈਲਿਊ ਕੱਟ  ਨੂੰ ਖ਼ਤਮ ਕੀਤਾ ਜਾਵੇ ਅਤੇ ਖ਼ਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਕੇਂਦਰੀ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਇਹ ਸੈਂਪਲ ਜਾਂਚ ਲਈ ਲੈਬਾਰਟਰੀ ਭੇਜੇ ਜਾਣਗੇ ਅਤੇ ਰਿਪੋਰਟ ਦੇ ਆਧਾਰ ‘ਤੇ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਸਿਫਾਰਸ਼ਾਂ ਭੇਜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਕਿਸਾਨਾਂ ਨੂੰ ਵੱਧ ਤੋਂ ਵੱਧ ਰਾਹਤ ਪਹੁੰਚਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ, ਖ਼ੁਰਾਕ ਤੇ ਸਪਲਾਈ ਵਿਭਾਗ ਦੇ ਨੁਮਾਇੰਦੇ ਅਤੇ ਭਾਰਤੀ ਖ਼ੁਰਾਕ ਨਿਗਮ ਦੇ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here