ਪੰਜਾਬ ਬੀਬੀਐਮਬੀ ਦੇ ਮੁੱਦੇ ਬਾਰੇ ਬੋਲੇ ਸੁਨੀਲ ਜਾਖੜ/ ਪੰਜਾਬ ਸਰਕਾਰ ’ਤੇ ਖਾਲੀ ਥਾਵਾਂ ਨਾ ਭਰਨ ਦੇ ਇਲਜ਼ਾਮ/ ਕੇਂਦਰ ਨੂੰ ਪੰਜਾਬ ਸਰਕਾਰ ਦੀ ਰਾਇ ਜਾਣਨ ਦੀ ਸਲਾਹ By admin - April 15, 2026 0 3 Facebook Twitter Pinterest WhatsApp ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅੱਜ ਪਾਰਟੀ ਆਗੂਆਂ ਸਮੇਤ ਜਲੰਧਰ ਦੇ ਡਾ. ਅੰਬੇਡਕਰ ਚੌਕ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਂਟ ਕੀਤੀ। ਬਾਬਾ ਸਾਹਿਬ ਦੇ ਸਿਧਾਂਤਾਂ ਦੀ ਰੱਖਿਆ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਦੇਸ਼ ਨੂੰ ਵੰਡਣ ਵਾਲੀਆਂ ਤਾਕਤਾਂ ਵਿਰੁਧ ਇਕਜੁਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਬਾਬਾ ਸਾਹਿਬ ਦੇ ਬੁੱਤਾਂ ਦੀ ਭੰਨਤੋੜ ਕੀਤੀ ਜਾ ਰਹੀ ਹੈ ਦੂਜੇ ਪਾਸੇ ਕੁਰਸੀਆਂ ਦੇ ਪਿੱਛੇ ਉਨ੍ਹਾਂ ਦੀਆਂ ਤਸਵੀਰਾਂ ਲਗਾਈਆਂ ਜਾ ਰਹੀਆਂ ਹਨ। ਬੀਬੀਐਮਬੀ ਮੁੱਦੇ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਇਹ ਭਾਵਨਾਤਮਿਕ ਮੁੱਦਾ ਹੈ, ਜਿਸ ਵਿਚ ਪੰਜਾਬ ਸਰਕਾਰ ਦੀ ਸਲਾਹ ਲੈਣੀ ਚਾਹੀਦੀ ਸੀ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਆਪਣੇ ਹਿੱਸੇ ਦੀਆਂ ਖਾਲੀ ਅਸਾਮੀਆਂ ਉਤੇ ਭਰਤੀ ਨਾ ਕਰਨ ਦੇ ਇਲਜਾਮ ਵੀ ਲਾਏ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਕੋਟੇ ਵਿੱਚੋਂ ਲਗਭਗ 1,780 ਅਸਾਮੀਆਂ ਦੀ ਭਰਤੀ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਲਗਭਗ ਚਾਰ ਹਜ਼ਾਰ ਸੀਟਾਂ ਹਨ ਜਿੱਥੇ ਪੰਜਾਬ ਸਰਕਾਰ ਨੇ ਆਪਣੇ ਬੰਦੇ ਨਹੀਂ ਭੇਜੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਮੁੱਦਾ ਭਾਵਨਾਤਮਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਯੋਗ ਅਤੇ ਤਕਨੀਕੀ ਇੰਜੀਨੀਅਰ ਚਾਹੁੰਦੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਫੈਸਲਾ ਪੰਜਾਬ ਸਰਕਾਰ ਦੇ ਪੰਜਾਬ ਬਾਰੇ ਵਿਚਾਰਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਹਰ ਕੋਈ ਚਾਹੁੰਦਾ ਹੈ ਕਿ ਉੱਥੇ ਯੋਗ ਲੋਕਾਂ ਨੂੰ ਜਾਣਾ ਚਾਹੀਦਾ ਹੈ, ਪਰ ਪੰਜਾਬ ਵਿੱਚ ਵੀ ਯੋਗ ਲੋਕਾਂ ਦੀ ਕੋਈ ਕਮੀ ਨਹੀਂ ਹੈ।