ਜਲੰਧਰ ’ਚ ਮੈਡੀਕਲ ਸਟੋਰ ’ਤੇ ਹਮਲਾ/ ਸਟੋਰ ਮਾਲਕ ਦੇ ਲੱਗੀਆਂ ਸੱਟਾਂ/ ਕੁੱਟਮਾਰ ਰੰਜ਼ਿਸ਼ ਨੂੰ ਲੈ ਕੇ ਕੀਤਾ ਹਮਲਾ

0
2

ਜਲੰਧਰ ਦੇ ਘਾਹ ਮੰਡੀ ਇਲਾਕੇ ਵਿਚ ਬੀਤੀ ਸ਼ਾਮ ਉਸ ਵੇਲੇ ਮਾਹੌਲ ਦਹਿਸ਼ਤ ਵਾਲਾ ਬਣ ਗਿਆ ਜਦੋਂ ਇੱਥੇ ਸਥਿਤ ਜਗਦੰਬਾ ਮੈਡੀਕਲ ਸਟੋਰ ਉਤੇ ਕੁੱਝ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਦੁਕਾਨ ਮਾਲਕ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਹਮਲੇ ਦੀ ਵਜ੍ਹਾ ਝਗੜੇ ਦੀ ਰੰਜ਼ਿਸ਼ ਦੱਸਿਆ ਜਾ ਰਿਹਾ ਹੈ। ਖਬਰਾਂ ਮੁਤਾਬਕ ਮੈਡੀਕਲ ਸਟੋਰ ਮਾਲਕਾਂ ਨੇ ਚੋਰੀ ਦੇ ਦੋਸ਼ ਹੇਠ ਇਕ ਵਿਅਕਤੀ ਦੀ ਕੁੱਟਮਾਰ ਕੀਤੀ ਸੀ, ਜਿਸ ਦੀ ਰੰਜਿਸ਼ ਤਹਿਤ ਉਸ ਨੇ ਸਾਥੀਆਂ ਦੀ ਮਦਦ ਨਾਲ ਦੁਕਾਨ ਉਤੇ ਹਮਲਾ ਕਰ ਦਿੱਤਾ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਮੈਡੀਕਲ ਸਟੋਰ ਵਾਲੇ ਨੇ ਪਹਿਲਾਂ ਚੋਰੀ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਕੁੱਟਿਆ ਸੀ। ਕੁੱਟਮਾਰ ਤੋਂ ਕੁਝ ਘੰਟਿਆਂ ਬਾਅਦ, ਉਹ ਵਿਅਕਤੀ ਆਪਣੇ ਹੋਰ ਸਾਥੀਆਂ ਨਾਲ ਵਾਪਸ ਆ ਗਿਆ ਅਤੇ ਮੈਡੀਕਲ ਸਟੋਰ ਮਾਲਕ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਮਾਲਕ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ ਇਸ ਸਮੇਂ ਇਲਾਜ ਅਧੀਨ ਹੈ। ਘਟਨਾ ਦੀ ਸੂਚਨਾ ਮਿਲਣ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਮੌਕੇ ਤੇ ਮੌਜੂਦ ਲੋਕਾਂ ਦੇ ਬਿਆਨ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here