ਟਰਾਲੀ ਮਾਮਲੇ ਨੂੰ ਲੈ ਕੇ ਬਿਕਰਮ ਮਜੀਠੀਆ ਦਾ ਬਿਆਨ/ ਟਰਾਲੀ ਦੇ ਪੈਸੇ ਵਾਪਸ ਕਰਨ ਨੂੰ ਲੈ ਕੇ ਚੁੱਕੇ ਸਵਾਲ

0
2

ਬਿਕਰਮ ਮਜੀਠੀਆ ਨੇ ਟਰਾਲੀ ਚੋਰੀ ਮਾਮਲੇ ਨੂੰ ਲੈ ਕੇ ਸਰਕਾਰ ਨੂੰ ਨਿਸ਼ਾਨੇ ਉਤੇ ਲਿਆ ਹੈ। ਇਸ ਮਾਮਲੇ ਬਾਰੇ ਲਾਈਵ ਹੁੰਦਿਆਂ ਬਿਕਰਮ ਮਜੀਠੀਆਂ ਨੇ ਕਿਹਾ ਕਿ ਵਿਧਾਇਕ ਥਾਲੀਵਾਲ ਦੇ ਅਕਾਊਂਟ ਵਿਚੋਂ ਜੈਲਦਾਰ ਭਰਾਵਾਂ ਨੂੰ 6 ਲੱਖ 50 ਹਜ਼ਾਰ ਟਰਾਂਜੈਂਕਸਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਧਾਲੀਵਾਲ ਦੇ ਇਸ ਕਦਮ ਨਾਲ ਸਾਡੇ ਵੱਲੋਂ ਲਾਏ ਜਾ ਰਹੇ ਇਲਜਾਮ ਸਹੀ ਸਾਬਤ ਹੋ ਗਏ ਹਨ, ਇਸ ਲਈ ਧਾਲੀਵਾਲ ਤੇ ਮੰਤਰੀ ਖਿਲਾਫ ਲੱਗੇ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾ ਕੇ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਇਹ ਸਿਰਫ਼ ਲੈਣ-ਦੇਣ ਨਹੀਂ, ਇਹ ਟਰਾਲੀ ਚੋਰੀ ਅਤੇ ਜਬਰਦਸਤੀ ਕਬਜ਼ਾ ਕਰਨ ਦੇ ਮਾਮਲੇ ਦੀ ਪੁਸ਼ਟੀ ਹੈ ਅਤੇ ਹੁਣ ਸੱਚਾਈ ਲੁਕਾਈ ਨਹੀਂ ਜਾ ਸਕਦੀ। ਉਨ੍ਹਾਂ ਕਿਹਾ ਕਿ ਪੈਸੇ ਟਰਾਂਸਫਰ ਕਰ ਕੇ ਕੁਲਦੀਪ ਧਾਲੀਵਾਲ ਨੇ ਆਪ ਮੰਨ ਲਿਆ ਕਿ PTO ਟਰਾਲੀ ਦਬੀ ਸੀ। ਉਨ੍ਹਾਂ ਕਿਹਾ ਕਿ ਪਿਛਲੇ ਢਾਈ ਸਾਲ ਤੋਂ ਜੈਲਦਾਰ ਭਰਾਵਾਂ ਨੂੰ ਮਾਨਸਿਕ ਤੌਰ ‘ਤੇ ਤੰਗ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਨੂੰ ਧਮਕੀਆਂ ਦੇ ਕੇ ਦਬਾਅ ਬਣਾਇਆ ਗਿਆ ਸੀ।
ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਨਵੇ ਉਦਮੀਆਂ ਨੂੰ ਪੰਜਾਬ ਅੰਦਰ ਨਿਵੇਸ਼ ਲਈ ਉਤਸ਼ਾਹਿਤ ਕਰ ਰਹੀ ਹੈ ਪਰ ਦੂਜੇ ਪਾਸੇ ਇੱਥੇ ਕੰਮ ਕਰ ਰਹੇ ਲੋਕਾਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇਕ ਗੰਭੀਰ ਮਾਮਲਾ ਹੈ, ਜਿਸ ਦੀ ਨਿਰਪੱਖ ਜਾਂਚ ਕਰਵਾ ਕੇ ਮੰਤਰੀ ਤੇ ਵਿਧਾਇਕ ਖਿਲਾਫ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ।

LEAVE A REPLY

Please enter your comment!
Please enter your name here