ਪੰਜਾਬ ਖਜਾਨਾ ਮੰਤਰੀ ਹਰਪਾਲ ਚੀਮਾ ਦਾ ਕੇਂਦਰ ’ਤੇ ਹਮਲਾ/ ED ਤੇ CBI ਰਾਹੀਂ ਤੰਗ ਕਰਨ ਦੇ ਇਲਜ਼ਾਮ/ ਰਾਜ ਸਭਾ ਮੈਂਬਰ ਦੇ ਘਰ ’ਤੇ ਰੇਡ ਨੂੰ ਦੱਸਿਆ ਸਿਆਸੀ ਧੱਕੇਸ਼ਾਹੀ By admin - April 15, 2026 0 4 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਉਤੇ ਈਡੀ ਦੀ ਰੇਡ ਦੇ ਮਾਮਲੇ ਉਤੇ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਇਸ ਰੇਡ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਸਖਤ ਇਤਜ਼ਾਰ ਪ੍ਰਗਟਾਇਆ ਜਾ ਰਿਹਾ ਹੈ। ਇਸ ਸਬੰਧੀ ਪੁੱਛੇ ਜਾਣ ਤੇ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਗੈਰ-ਭਾਜਪਾ ਸਰਕਾਰਾਂ ਨੂੰ ਦਬਾਉਣ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੋਟਾਂ ਕੱਟ ਕੇ ਅਤੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਸਰਕਾਰੀ ਏਜੰਸੀਆਂ ਰਾਹੀਂ ਦਬਾ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਹ ਕਾਰਵਾਈ ਦੇਸ਼ ਦੇ ਲੋਕਤੰਤਰ ਲਈ ਬਹੁਤ ਵੱਡਾ ਖਤਰਾ ਹੈ, ਜਿਸ ਖਿਲਾਫ ਸਮੂਹ ਦੇਸ਼ ਵਾਸੀਆਂ ਨੂੰ ਅਵਾਜ ਬੁਲੰਦ ਕਰਨੀ ਚਾਹੀਦੀ ਹੈ।