ਪੰਜਾਬ ਬਟਾਲਾ ਪੁਲਿਸ ਵੱਲੋਂ ਲੁਟੇਰਾ ਗਰੋਹ ਦਾ ਪਰਦਾਫਾਸ਼/ ਤਿੰਨ ਮੁਲਜਮ ਨਸ਼ੀਲੇ ਪਦਾਰਥ ਸਮੇਤ ਕਾਬੂ By admin - April 16, 2026 0 2 Facebook Twitter Pinterest WhatsApp ਬਟਾਲਾ ਸਿਟੀ ਪੁਲਿਸ ਨੇ ਲੁੱਟਾਂ ਖੋਹਾਂ ਵਿਚ ਸ਼ਾਮਲ ਤਿੰਨ ਮੁਲਜਮਾਂ ਨੂੰ ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜਮ ਨਸ਼ੇ ਦੇ ਆਦੀ ਸਨ ਅਤੇ ਨਸ਼ਿਆਂ ਦੀ ਪੂਰਤੀ ਲਈ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੰਦੇ ਸਨ। ਇਹ ਔਰਤਾਂ ਤੇ ਬਜ਼ੁਰਗਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਫੜੇ ਗਏ ਦੋਸੀਆਂ ਦੀ ਨਵਜੋਤ ਸਿੰਘ ਵਾਸੀ ਖਾਨਫੱਤਾ, ਸੁਖਪ੍ਰੀਤ ਸਿੰਘ ਸੁੱਖ ਵਾਸੀ ਗੱਲੂਵਾਲ ਅਤੇ ਰਣਜੋਧ ਸਿੰਘ ਵਾਸੀ ਬਸੰਤ ਵਿਹਾਰ ਕਾਲੋਨੀ ਬਟਾਲਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਨਸ਼ੀਲੇ ਪਦਾਰਥਾਂ ਤੋਂ ਇਲਾਵਾ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਮੁਲਜਮਾਂ ਦੀ ਅਗਲੇਰੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।