ਕਰਨਲ ਬਾਠ ਕੁੱਟਮਾਰ ਮਾਮਲੇ ’ਚ ਪੀੜਤ ਪਰਿਵਾਰ ਦੀ ਪ੍ਰੈੱਸ ਕਾਨਫਰੰਸ

0
15

ਕਰਨਲ ਕੁੱਟਮਾਰ ਮਾਮਲੇ ਵਿਚ ਪਟਿਆਲਾ ਪੁਲਿਸ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਨੇ। ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਧਰਮ ਪਤਨੀ ਪਤਨੀ ਜਸਵਿੰਦਰ ਕੌਰ ਬਾਠ ਨੇ ਪ੍ਰੈੱਸ ਕਾਨਫਰੰਸ ਕਰ ਕੇ ਪੁਲਿਸ ਪ੍ਰਸ਼ਾਸਨ ਤੇ ਗੰਭੀਰ ਇਲਜਾਮ ਲਾਏ ਨੇ। ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਅੱਗੇ ਆਪਬੀਤੀ ਬਿਆਨਦਿਆਂ ਕਰਨਲ ਬਾਠ ਦੀ ਪਤਨੀ ਨੇ ਕਿਹਾ ਕਿ ਉਹ ਅੱਧੀ ਰਾਤ ਤਕ ਆਪਣੇ ਰਿਸ਼ਤੇਦਾਰ ਨੂੰ ਨਾਲ ਲੈ ਕੇ ਪੁਲਿਸ ਸਟੇਸ਼ਨ ਅਤੇ ਹਸਪਤਾਲ ਦੇ ਚੱਕਰ ਕੱਟਦੀ ਰਹੀ ਪਰ ਮੌਕੇ ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ  ਤੁਰੰਤ ਕਾਰਵਾਈ ਕਰਨ ਦੀ ਥਾਂ ਮਾਮਲੇ ਨੂੰ ਟਾਲਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਤੇ ਮਾਮਲੇ ਨੂੰ ਰਫਾ-ਦਫਾ ਕਰਨ ਲਈ ਦਬਾਅ ਬਣਾਇਆ ਗਿਆ। ਪਰਿਵਾਰ ਦੇ ਇਲਜਾਮ ਐ ਕਿ ਐਸਐਸਪੀ ਨਾਨਕ ਸਿੰਘ ਨੇ ਵੀ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ ਪਰਿਵਾਰ ਦਾ ਹੌਂਸਲਾ ਤੋੜਣ ਦੀ ਹਰ ਸੰਭਵ ਕੋਸ਼ਿਸ਼ ਕੀਤੀ। ਕਰਨ ਬਾਠ ਦੀ ਪਤਨੀ ਨੇ ਕਿਹਾ ਕਿ ਉਹ ਪੁਲਿਸ ਧੱਕੇ ਦਾ ਡੱਟ ਕੇ ਮੁਕਾਬਲਾ ਕਰਨਗੇ ਅਤੇ ਛੇਤੀ ਇਨਸਾਫ ਨਾ ਮਿਲਿਆ ਤਾਂ ਉਹ ਆਰਮੀ ਯੂਨਿਟ ਕੋਲ ਵੀ ਸ਼ਿਕਾਇਤ ਕਰਨਗੇ।

LEAVE A REPLY

Please enter your comment!
Please enter your name here