ਦਰਬਾਰ ਸਾਹਿਬ ਵਿਖੇ ਮਨਾਇਆ ਗੁਰੂ ਅੰਗਦ ਸਾਹਿਬ ਦਾ ਜਨਮ ਦਿਹਾੜਾ/ ਨਤਮਸਤਕ ਹੋਣ ਪਹੁੰਚੀ ਵੱਡੀ ਗਿਣਤੀ ਸੰਗਤ/ ਗੁਰੂ ਘਰ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

0
3

ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਅੱਜ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਖੇ ਵੱਡੀ ਗਿਣਤੀ ਸੰਗਤ ਨੇ ਦਰਬਾਰ ਸਾਹਿਬ ਪਹੁੰਚ ਕੇ ਗੁਰੂ ਘਰ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਗੁਰਚਰਨ ਸਿੰਘ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ‘ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਅੰਗਦ ਦੇਵ ਜੀ ਨੇ ਸਿੱਖੀ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਅਤੇ ਗੁਰਮੁਖੀ ਲਿਪੀ ਦਾ ਪ੍ਰਚਾਰ ਕਰਕੇ ਸਿੱਖ ਧਰਮ ਨੂੰ ਵਿਲੱਖਣ ਪਛਾਣ ਦਿੱਤੀ।
ਗੁਰ-ਇਤਿਹਾਸ ਦੀ ਸਾਂਝ ਪਾਉਂਦਿਆਂ ਭਾਈ ਗੁਰਚਰਨ ਸਿੰਘ ਨੇ ਕਿਹਾ ਕਿ ਗੁਰੂ ਅੰਗਦ ਦੇਵ ਜੀ ਦਾ ਪਹਿਲਾਂ ਨਾਮ ਭਾਈ ਲਿਹਣਾ ਸਿੰਘ ਸੀ। ਕਿਹੰਦੇ ਹਨ  ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਨੂੰ ਗਲ ਨਾਲ ਲਾ ਲਿਆ ਅਤੇ ਕਹਿਣ ਲਗੇ ਹੁਣ ਤੇਰੇ ਅਤੇ ਮੇਰੇ ਵਿਚ ਕੋਈ ਫਰਕ ਨਹੀਂ ਰਿਹਾ। ਅੱਜ ਤੋਂ ਤੁਸੀਂ ਮੇਰੇ ਅੰਗ ਹੋਏ ਮੇਰੇ ਅੰਗਦ, ਬੱਸ ਉਦੋਂ ਤੋਂ ਉਨ੍ਹਾਂ ਦਾ ਨਾਮ ਸ੍ਰੀ ਗੁਰੂ ਅੰਗਦ ਦੇਵ ਜੀ ਹੋ ਗਿਆ ਅਤੇ ਭਾਈ ਲਹਿਣਾ ਜੀ ਗੁਰੂ ਅੰਗਦ ਦੇਵ ਜੀ ਨਾਮ ਨਾਲ ਜਾਣੇ ਜਾਣ ਲੱਗੇ। ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੰਭਾਲਿਆ ਤੇ ਗੁਰਬਾਣੀਂ ਦੀ ਸੰਭਾਲ ਕੀਤੀ।
ਇਸ ਲਈ ਜਿੱਥੇ ਅੱਜ ਦਾ ਦਿਹਾੜਾ ਸੰਸਾਰ ਭਰ ਦੀਆ ਨਾਨਕ ਨਾਮ ਲੇਵਾ ਸੰਗਤਾ ਵਲੋਂ ਕਰਤਾਰਪੁਰ ਸਾਹਿਬ ਜੀ ਦੀ ਧਰਤੀ ਉੱਤੇ ਮਨਾਇਆ ਜਾ ਰਿਹਾ ਹੈ ਉਥੇ ਹੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾ ਭਾਰੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚ ਰਹੀਆ ਹਨ ਅਤੇ ਗੁਰੂ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਬੜੀ ਸਰਧਾ ਅਤੇ ਉਤਸ਼ਾਹ ਨਾਲ ਮਨਾ ਰਹੀਆ ਹਨ, ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

LEAVE A REPLY

Please enter your comment!
Please enter your name here